ਨਵਜੋਤ ਸਿੱਧੂ ਵੀ ਕਿਸਾਨਾਂ ਦੇ ਧਰਨਿਆਂ ਵਿਚ ਹੋਣਗੇ ਸ਼ਾਮਲ
ਚੰਡੀਗੜ੍ਹ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਵੀ ਹੁਣ ਖੇਤੀ ਬਿਲਾਂ ਦੇ ਵਿਰੋਧ ਵਿਚ ਸੜਕਾਂ ‘ਤੇ ਉਤਰੇਗਾ। ਕਿਸਾਨ ਯੂਨੀਅਨਾਂ ਵੱਲੋਂ 25 ਸਤੰਬਰ ਨੂੰ ਦਿੱਤੇ ਪੰਜਾਬ ਬੰਦ ਦੇ ਸੱਦੇ ‘ਤੇ ਅਕਾਲੀ ਦਲ 25 ਸਤੰਬਰ ਨੂੰ ਪੂਰੇ ਪੰਜਾਬ ਵਿਚ 2 ਘੰਟੇ ਲਈ ਚੱਕਾ ਜਾਮ ਕਰੇਗਾ। ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਹਰੇਕ ਹਲਕੇ ਵਿਚ 11 ਤੋਂ ਇੱਕ ਵਜੇ ਤੱਕ ਅਕਾਲੀ ਆਗੂ ਤੇ ਵਰਕਰ ਦੋ ਘੰਟੇ ਲਈ ਚੱਕਾ ਜਾਮ ਕਰ ਕੇ ਕਿਸਾਨਾਂ ਦੇ ਹੱਕ ਵਿਚ ਮੁਜ਼ਾਹਰਾ ਕਰਨਗੇ। ਉਨ੍ਹਾਂ ਦੱਸਿਆ ਕਿ 26 ਤੋਂ 29 ਸਤੰਬਰ ਤੱਕ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਰੇ ਜ਼ਿਲ੍ਹਿਆਂ ਦਾ ਦੌਰਾ ਕਰਕੇ ਅਕਾਲੀ ਵਰਕਰਾਂ ਅਤੇ ਕਿਸਾਨਾਂ ਨੂੰ ਕੇਂਦਰ ਵੱਲੋਂ ਪਾਸ ਕੀਤੇ ਖੇਤੀ ਬਿਲਾਂ ਦੇ ਵਿਰੋਧ ਵਿਚ ਜਾਗਰੂਕ ਕਰਨਗੇ ਕਿਉਂਕਿ ਇਹ ਬਿੱਲ ਕਿਸਾਨ ਵਿਰੋਧੀ ਹਨ। ਇਸੇ ਦੌਰਾਨ ਲੰਬੇ ਸਮੇਂ ਤੋਂ ਸਿਆਸੀ ਸਰਗਰਮੀਆਂ ਤੋਂ ਦੂਰੀ ਬਣਾਈ ਬੈਠੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੀ ਕਿਸਾਨਾਂ ਨਾਲ ਉਨ੍ਹਾਂ ਦੇ ਧਰਨੇ ਵਿਚ ਬੈਠਣਗੇ। ਹਾਲਾਂਕਿ ਇਸ ਬਾਰੇ ਸਿੱਧੂ ਨੇ ਕੋਈ ਖ਼ੁਲਾਸਾ ਨਹੀਂ ਕੀਤਾ ਹੈ ਕਿ ਉਹ ਕਦੋਂ ਤੋਂ ਕਿਸਾਨਾਂ ਨਾਲ ਧਰਨੇ ਵਿਚ ਬੈਠਣਗੇ। ਸਿੱਧੂ ਦੇ ਕਰੀਬੀ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਕਿਹਾ ਹੈ ਕਿ ਸਿੱਧੂ ਕਿਸਾਨਾਂ ਦੇ ਧਰਨਿਆਂ ਵਿਚ ਜ਼ਰੂਰ ਸ਼ਾਮਲ ਹੋਣਗੇ।
Check Also
ਜ਼ਿਮਨੀ ਚੋਣਾਂ ਜਿੱਤਣ ਮਗਰੋਂ ‘ਆਪ’ ਨੇ ਪਟਿਆਲਾ ਤੋਂ ਸ਼ੁਰੂ ਕੀਤੀ ਧੰਨਵਾਦ ਯਾਤਰਾ
ਪਾਰਟੀ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ’ਚ ਅੰਮਿ੍ਰਤਸਰ ਪਹੁੰਚ ਕੇ ਸੰਪੰਨ ਹੋਵੇਗੀ ਧੰਨਵਾਦ ਯਾਤਰਾ ਪਟਿਆਲਾ/ਬਿਊਰੋ …