ਦੇਸ਼ ਵਿਚ ਕਰੋਨਾ ਪੀੜਤਾਂ ਦੀ ਗਿਣਤੀ 57 ਲੱਖ ਵੱਲ ਨੂੰ ਵਧੀ
ਨਵੀਂ ਦਿੱਲੀ/ਬਿਊਰੋ ਨਿਊਜ਼
ਕਰੋਨਾ ਮਹਾਮਾਰੀ ਦਾ ਅਸਰ ਸਾਰੀ ਦੁਨੀਆ ਵਿਚ ਦੇਖਿਆ ਜਾ ਰਿਹਾ ਹੈ ਅਤੇ ਹੁਣ ਭਾਰਤ ਵਿਚ ਕਰੋਨਾ ਪੀੜਤਾਂ ਦੀ ਗਿਣਤੀ ਤੇਜ਼ੀ ਨਾਲ ਵਧੀ ਹੈ। ਪਰ ਭਾਰਤ ਵਿਚ ਥੋੜ੍ਹੀ ਰਾਹਤ ਦੀ ਗੱਲ ਇਹ ਹੈ ਕਿ 10 ਲੱਖ ਦੀ ਅਬਾਦੀ ਪਿੱਛੇ ਸਿਰਫ 62 ਕਰੋਨਾ ਮਰੀਜ਼ਾਂ ਨੇ ਦਮ ਤੋੜਿਆ ਹੈ, ਜਦਕਿ ਬ੍ਰਾਜ਼ੀਲ ਵਿਚ ਸਭ ਤੋਂ ਜ਼ਿਆਦਾ 642 ਅਤੇ ਅਮਰੀਕਾ ਵਿਚ 615 ਮੌਤਾਂ ਹਨ। ਇਸੇ ਦੌਰਾਨ ਭਾਰਤ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 57 ਲੱਖ ਵੱਲ ਨੂੰ ਵਧਦਿਆਂ 56 ਲੱਖ 51 ਹਜ਼ਾਰ ਤੋਂ ਪਾਰ ਹੋ ਗਈ ਹੈ ਅਤੇ 46 ਲੱਖ ਦੇ ਕਰੀਬ ਕਰੋਨਾ ਪੀੜਤ ਸਿਹਤਯਾਬ ਵੀ ਹੋ ਗਏ ਹਨ। ਭਾਰਤ ਵਿਚ ਕਰੋਨਾ ਕਰਕੇ ਹੁਣ ਤੱਕ 90 ਹਜ਼ਾਰ ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਉਧਰ ਦੂਜੇ ਪਾਸੇ ਸੰਸਾਰ ਭਰ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 3 ਕਰੋੜ 18 ਲੱਖ ਤੋਂ ਪਾਰ ਹੋ ਗਈ ਹੈ ਅਤੇ 2 ਕਰੋੜ 34 ਲੱਖ ਤੋਂ ਜ਼ਿਆਦਾ ਕਰੋਨਾ ਪੀੜਤ ਤੰਦਰੁਸਤ ਵੀ ਹੋਏ ਹਨ। ਧਿਆਨ ਰਹੇ ਕਿ ਦੁਨੀਆ ਭਰ ਵਿਚ ਕਰੋਨਾ ਕਰਕੇ 9 ਲੱਖ 76 ਹਜ਼ਾਰ ਤੋਂ ਜ਼ਿਆਦਾ ਮੌਤਾਂ ਹੋ ਚੁੱਕੀਆਂ ਹਨ।
Check Also
ਸੁਪਰੀਮ ਕੋਰਟ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਦਿੱਤੀ ਨਸੀਹਤ
ਕਿਹਾ : ਹਾਈਵੇਅ ਨਾ ਰੋਕੇ ਅਤੇ ਲੋਕਾਂ ਦੀਆਂ ਸਹੂਲਤਾਂ ਦਾ ਰੱਖੋ ਧਿਆਨ ਨਵੀਂ ਦਿੱਲੀ/ਬਿਊਰੋ ਨਿਊਜ਼ …