
ਹਾਈਕੋਰਟ ਨੇ ਸੁਮੇਧ ਸੈਣੀ ਨੂੰ ਦਿੱਤੀ ਪੱਕੀ ਪੇਸ਼ਗੀ ਜ਼ਮਾਨਤ
ਮੁਹਾਲੀ/ਬਿਊਰੋ ਨਿਊਜ਼
ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਅਤੇ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਪੰਜਾਬ ਪੁਲਿਸ ਨੂੰ ਟਿੱਚ ਸਮਝ ਰਹੇ ਹਨ। ਮੁਲਤਾਨੀ ਮਾਮਲੇ ਵਿੱਚ ਸੈਣੀ ਨੂੰ ਸੰਮਨ ਭੇਜ ਕੇ ਅੱਜ ਸਵੇਰੇ 11 ਵਜੇ ਮੁਹਾਲੀ ਦੇ ਮਟੌਰ ਥਾਣੇ ਵਿੱਚ ਸਿੱਟ ਅੱਗੇ ਪੇਸ਼ ਹੋਣ ਲਈ ਕਿਹਾ ਗਿਆ ਸੀ ਪਰ ਸੈਣੀ ਥਾਣੇ ਵਿੱਚ ਨਹੀਂ ਪੁੱਜਿਆ। ਉਧਰ ਦੂਜੇ ਪਾਸੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੱਜ ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਨੂੰ ਪੱਕੀ ਪੇਸ਼ਗੀ ਜ਼ਮਾਨਤ ਦੇ ਦਿੱਤੀ ਹੈ। ਪਿਛਲੇ ਦਿਨੀਂ ਸੁਪਰੀਮ ਕੋਰਟ ਨੇ ਸੈਣੀ ਦੀ ਆਰਜ਼ੀ ਜ਼ਮਾਨਤ ਅਰਜ਼ੀ ਮਨਜੂਰ ਕਰਕੇ ਉਸ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਕਿਹਾ ਸੀ ਪਰ ਹਫਤੇ ਤੋਂ ਵੱਧ ਸਮਾਂ ਬੀਤਣ ਦੇ ਬਾਵਜੂਦ ਸੈਣੀ ਜਾਂਚ ਵਿੱਚ ਸ਼ਾਮਲ ਹੋਣ ਲਈ ਸਿੱਟ ਦੇ ਅੱਗੇ ਪੇਸ਼ ਨਹੀਂ ਹੋ ਰਿਹੈ।