ਪੰਜਾਬ ‘ਚ ਕਰੋਨਾ ਮਰੀਜ਼ਾਂ ਦਾ ਅੰਕੜਾ 1 ਲੱਖ ਤੋਂ ਪਾਰ
ਚੰਡੀਗੜ੍ਹ/ਬਿਊਰੋ ਨਿਊਜ਼
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰੋਨਾ ਤੋਂ ਜ਼ਿਆਦਾ ਪ੍ਰਭਾਵਿਤ 13 ਜ਼ਿਲ੍ਹਿਆਂ ਵਿਚ ਸਹੂਲਤਾਂ ਵਧਾਉਣ ਅਤੇ ਮੈਡੀਕਲ ਆਕਸੀਜਨ ਦੀ ਸਪਲਾਈ ਵਧਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਵਿਚ ਭਾਵੇਂ ਕਰੋਨਾ ਮਾਮਲਿਆਂ ਵਿਚ ਮੌਤ ਦਰ ਤੇਜ਼ੀ ਨਾਲ ਥੱਲੇ ਆ ਰਹੀ ਹੈ, ਪਰ ਹਾਲੇ ਵੀ ਕੌਮੀ ਔਸਤ ਨਾਲੋਂ ਵੱਧ ਹੈ ਅਤੇ 13 ਜ਼ਿਲ੍ਹਿਆਂ ਵਿਚ ਇਹ ਅੰਕੜੇ ਸਭ ਤੋਂ ਵਧੇਰੇ ਆ ਰਹੇ ਹਨ। ਕੈਪਟਨ ਨੇ ਕਿਹਾ ਕਿ ਸਾਨੂੰ ਇਹ ਯਕੀਨੀ ਬਣਾਉਣ ਦੀ ਜ਼ਰੂਰਤ ਹੈ ਕਿ ਜਾਨਾਂ ਬਚਾਉਣ ਲਈ ਪੰਜਾਬ ਵਿਚ ਢੁਕਵੀਂ ਮੈਡੀਕਲ ਆਕਸੀਜਨ ਸਪਲਾਈ ਹੋਵੇ। ਇਸ ਦੇ ਚੱਲਦਿਆਂ ਪੰਜਾਬ ਵਿਚ ਵੀ ਕਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 2 ਹਜ਼ਾਰ ਤੋਂ ਪਾਰ ਜਾ ਚੁੱਕੀ ਹੈ ਅਤੇ 78 ਹਜ਼ਾਰ ਤੋਂ ਜ਼ਿਆਦਾ ਕਰੋਨਾ ਪੀੜਤ ਠੀਕ ਵੀ ਹੋ ਚੁੱਕੇ ਹਨ। ਪੰਜਾਬ ਵਿਚ ਕਰੋਨਾ ਐਕਟਿਵ ਮਰੀਜ਼ਾਂ ਦੀ ਗਿਣਤੀ 21 ਹਜ਼ਾਰ ਤੋਂ ਜ਼ਿਆਦਾ ਹੈ ਅਤੇ 3 ਹਜ਼ਾਰ ਤੋਂ ਜ਼ਿਆਦਾ ਮੌਤਾਂ ਵੀ ਹੋ ਚੁੱਕੀਆਂ ਹਨ।
Check Also
ਸ਼ੋ੍ਰਮਣੀ ਕਮੇਟੀ ਵੱਲੋਂ ਸੁਪਰੀਮ ਕੋਰਟ ਨੂੰ ਰਾਜੋਆਣਾ ਦੀ ਸਜ਼ਾ ਮੁਆਫੀ ਸਬੰਧੀ ਪਟੀਸ਼ਨ ’ਤੇ ਫੌਰੀ ਕੋਈ ਫੈਸਲਾ ਲੈਣ ਦੀ ਅਪੀਲ
ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ ਚਾਰ ਫੀਸਦ ਵਧਾਉਣ ਦਾ ਐਲਾਨ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ …