-17.4 C
Toronto
Friday, January 30, 2026
spot_img
Homeਭਾਰਤਜੰਮੂ-ਕਸ਼ਮੀਰ ਭਾਸ਼ਾ ਬਿੱਲ 'ਚ ਪੰਜਾਬੀ ਨੂੰ ਨਾ ਸ਼ਾਮਲ ਕਰਨਾ ਮੰਦਭਾਗਾ

ਜੰਮੂ-ਕਸ਼ਮੀਰ ਭਾਸ਼ਾ ਬਿੱਲ ‘ਚ ਪੰਜਾਬੀ ਨੂੰ ਨਾ ਸ਼ਾਮਲ ਕਰਨਾ ਮੰਦਭਾਗਾ

ਨਰੇਸ਼ ਗੁਜਰਾਲ ਬੋਲੇ – ਪੰਜਾਬੀ ਹੈ ਉੱਤਰੀ ਭਾਰਤ ਦੀ ਸਭ ਤੋਂ ਅਮੀਰ ਭਾਸ਼ਾ
ਨਵੀਂ ਦਿੱਲੀ/ਬਿਊਰੋ ਨਿਊਜ਼
ਜੰਮੂ-ਕਸ਼ਮੀਰ ਵਿਚ ਪੰਜਾਬੀ ਨੂੰ ਸਰਕਾਰੀ ਭਾਸ਼ਾ ਵਜੋਂ ਮਾਨਤਾ ਨਾ ਦੇਣ ਸਬੰਧੀ ਬਿੱਲ ਅੱਜ ਰਾਜ ਸਭਾ ਵਿਚ ਪਾਸ ਹੋ ਗਿਆ। ਇਸ ਤੋਂ ਪਹਿਲਾਂ ਸਦਨ ਵਿਚ ਇਸ ਬਿੱਲ ‘ਤੇ ਚਰਚਾ ਦੌਰਾਨ ਬੋਲਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰ ਨਰੇਸ਼ ਗੁਜਰਾਲ ਨੇ ਇਸ ਬਿੱਲ ਵਿਚ ਪੰਜਾਬੀ ਨੂੰ ਸ਼ਾਮਲ ਕਰਨ ਦੀ ਪੁਰਜ਼ੋਰ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਹ ਬਦਕਿਸਮਤੀ ਹੈ ਕਿ ਇਸ ਬਿੱਲ ਵਿਚ ਪੰਜਾਬੀ ਨੂੰ ਜੰਮੂ-ਕਸ਼ਮੀਰ ਦੀ ਸਰਕਾਰੀ ਭਾਸ਼ਾ ਵਜੋਂ ਸ਼ਾਮਲ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਪੰਜਾਬੀ ਉੱਤਰੀ ਭਾਰਤ ਦੀ ਸਭ ਤੋਂ ਅਮੀਰ ਅਤੇ ਪੁਰਾਣੀ ਭਾਸ਼ਾ ਹੈ, ਜਿਸ ਦੀ ਆਪਣੀ ਲਿਪੀ ਪੰਜਾਬੀ ਹੈ। ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਮਹਾਰਾਜਾ ਰਣਜੀਤ ਸਿੰਘ ਦੇ ਸਾਮਰਾਜ ਦਾ ਹਿੱਸਾ ਰਿਹਾ ਹੈ ਅਤੇ ਉਨ੍ਹਾਂ ਤੋਂ ਬਾਅਦ ਪਹਿਲਾ ਡੋਗਰਾ ਮਹਾਰਾਜਾ, ਮਹਾਰਾਜਾ ਰਣਜੀਤ ਸਿੰਘ ਦਾ ਜਰਨੈਲ ਸੀ। ਉਸ ਸਮੇਂ ਤੋਂ ਲੈ ਕੇ ਹੁਣ ਤੱਕ ਲੱਖਾਂ ਪੰਜਾਬੀ ਜੰਮੂ-ਕਸ਼ਮੀਰ ਵਿਚ ਵੱਸ ਚੁੱਕੇ ਹਨ।

RELATED ARTICLES
POPULAR POSTS