Breaking News
Home / ਭਾਰਤ / ਸੰਸਦ ‘ਚ ਖੇਤੀ ਬਿੱਲਾਂ ਦਾ ਜ਼ਬਰਦਸਤ ਵਿਰੋਧ

ਸੰਸਦ ‘ਚ ਖੇਤੀ ਬਿੱਲਾਂ ਦਾ ਜ਼ਬਰਦਸਤ ਵਿਰੋਧ

Image Courtesy :punjabi.sachkahoon

ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਸੰਸਦ ਦੇ ਗਲਿਆਰੇ ਵਿਚ ਕੀਤਾ ਰੋਸ ਮਾਰਚ
ਨਵੀਂ ਦਿੱਲੀ/ਬਿਊਰੋ ਨਿਊਜ਼
ਖੇਤੀ ਬਿੱਲਾਂ ਦੇ ਵਿਰੋਧ ਵਿਚ ਵਿਰੋਧੀ ਧਿਰਾਂ ਦੇ ਸੰਸਦ ਮੈਂਬਰਾਂ ਨੇ ਅੱਜ ਸੰਸਦ ਦੇ ਗਲਿਆਰੇ ਵਿਚ ਰੋਸ ਪ੍ਰਦਰਸ਼ਨ ਕੀਤਾ ਅਤੇ ਮਾਰਚ ਵੀ ਕੱਢਿਆ। ਸੰਸਦ ਮੈਂਬਰਾਂ ਨੇ ਕਿਸਾਨ ਬਚਾਓ, ਮਜ਼ਦੂਰ ਬਚਾਓ ਅਤੇ ਲੋਕਤੰਤਰ ਬਚਾਓ ਦੇ ਨਾਅਰੇ ਵੀ ਲਗਾਏ। ਵਿਰੋਧ ਕਰਨ ਵਾਲੇ ਸੰਸਦ ਮੈਂਬਰਾਂ ਨੇ ਆਪਣੇ ਹੱਥਾਂ ਵਿਚ ਪੋਸਟਰ ਵੀ ਫੜੇ ਹੋਏ ਸਨ। ਵਿਰੋਧ ਕਰਨ ਵਾਲਿਆਂ ਵਿਚ ਕਾਂਗਰਸੀ ਆਗੂ ਗੁਲਾਮ ਨਬੀ ਆਜ਼ਾਦ ਅਤੇ ਪ੍ਰਤਾਪ ਸਿੰਘ ਬਾਜਵਾ ਵੀ ਸ਼ਾਮਲ ਸਨ। ਇਸ ਤੋਂ ਪਹਿਲਾਂ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਲਗਾਤਾਰ ਅੱਜ ਤੀਜੇ ਦਿਨ ਰਾਜ ਸਭਾ ਦੀ ਕਾਰਵਾਈ ਦੌਰਾਨ ਹੰਗਾਮਾ ਕੀਤਾ। ਜ਼ਿਕਰਯੋਗ ਹੈ ਕਿ ਖੇਤੀ ਬਿੱਲਾਂ ਦੇ ਖਿਲਾਫ ਵਿਰੋਧੀ ਧਿਰਾਂ ਦੇ ਸੰਸਦ ਮੈਂਬਰਾਂ ਨੇ ਲੰਘੇ ਐਤਵਾਰ ਨੂੰ ਰਾਜ ਸਭਾ ਵਿਚ ਰੂਲ ਬੁੱਕ ਪਾੜ ਦਿੱਤੀ ਸੀ ਅਤੇ ਉਪ ਸਭਾਪਤੀ ਦਾ ਮਾਈਕ ਖੋਹਣ ਦੀ ਵੀ ਕੋਸ਼ਿਸ਼ ਕੀਤੀ ਸੀ। ਜਿਸ ਤੋਂ ਦੁਖੀ ਹੋ ਕੇ ਉਪ ਸਭਾਪਤੀ ਹਰਿਵੰਸ਼ ਨੇ 24 ਘੰਟਿਆਂ ਲਈ ਵਰਤ ਰੱਖ ਲਿਆ ਸੀ, ਜਿਸ ਨੂੰ ਅੱਜ ਉਨ੍ਹਾਂ ਜੂਸ ਪੀ ਕੇ ਸਮਾਪਤ ਕੀਤਾ।

Check Also

ਭਾਰਤ ਦੇ 11 ਸੂਬਿਆਂ ’ਚ ਲੋਕ ਸਭਾ ਦੇ ਤੀਜੇ ਪੜਾਅ ਦੀਆਂ ਵੋਟਾਂ ਭਲਕੇ ਮੰਗਲਵਾਰ ਨੂੰ

93 ਸੀਟਾਂ ’ਤੇ ਪੈਣਗੀਆਂ ਵੋਟਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਲੋਕ ਸਭਾ ਚੋਣਾਂ ਦੇ ਤੀਜੇ …