
ਕੇਂਦਰੀ ਪੰਜਾਬੀ ਲੇਖਕ ਸਭਾ ਨੇ ਅੰਦੋਲਨਕਾਰੀ ਕਿਸਾਨਾਂ ਦੇ ਨਾਲ ਗ੍ਰਿਫ਼ਤਾਰੀ ਦੇਣ ਦਾ ਕੀਤਾ ਐਲਾਨ
ਜੰਡਿਆਲਾ ਗੁਰੂ/ਬਿਊਰੋ ਨਿਊਜ਼
ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿਚ ਅੱਜ ਅਨਾਜ ਮੰਡੀ ਜੰਡਿਆਲਾ ਗੁਰੂ ਵਿਖੇ ਵੀ ਧਰਨਾ ਲਾਇਆ ਗਿਆ। ਇਸ ਧਰਨੇ ਵਿਚ ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਖਹਿਰਾ ਨੇ ਖੇਤੀ ਆਰਡੀਨੈਂਸ ਦਾ ਪੁਰਜ਼ੋਰ ਵਿਰੋਧ ਕਰਦਿਆਂ ਇਸ ਨੂੰ ਕਿਸਾਨ ਮਾਰੂ ਦੱਸਿਆ। ਇਸੇ ਦੌਰਾਨ ਕੇਂਦਰੀ ਪੰਜਾਬੀ ਲੇਖਕ ਸਭਾ ਨੇ ਕਿਸਾਨੀ ਸੰਘਰਸ਼ ਦੀ ਹਮਾਇਤ ਕਰਦਿਆਂ ਅੱਜ ਐਲਾਨ ਕੀਤਾ ਹੈ ਕਿ ਉਸਦੇ ਅਹੁਦੇਦਾਰ ਅਤੇ ਮੈਂਬਰ ਅੰਦੋਲਨਕਾਰੀ ਕਿਸਾਨਾਂ ਦੀ ਪਹਿਲੀ ਗ੍ਰਿਫ਼ਤਾਰੀ ਨਾਲ ਹੀ ਆਪਣੀ ਗ੍ਰਿਫ਼ਤਾਰੀ ਦੇਣਗੇ। ਜ਼ਿਕਰਯੋਗ ਹੈ ਕਿ ਕਿਸਾਨਾਂ ਨੇ 25 ਸਤੰਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਹੋਇਆ ਹੈ।