Breaking News
Home / ਭਾਰਤ / ਭਾਰਤ ‘ਚ ਨਵੇਂ ਕਰੋਨਾ ਮਾਮਲਿਆਂ ਦੇ ਮੁਕਾਬਲੇ ਸਿਹਤਯਾਬ ਹੋਣ ਵਾਲਿਆਂ ਦੀ ਦਰ ਵਧੀ

ਭਾਰਤ ‘ਚ ਨਵੇਂ ਕਰੋਨਾ ਮਾਮਲਿਆਂ ਦੇ ਮੁਕਾਬਲੇ ਸਿਹਤਯਾਬ ਹੋਣ ਵਾਲਿਆਂ ਦੀ ਦਰ ਵਧੀ

Image Courtesy :jagbani(punjabkesari)

ਦੇਸ਼ ‘ਚ ਕਰੋਨਾ ਪੀੜਤਾਂ ਦੀ ਗਿਣਤੀ 57 ਲੱਖ 37 ਹਜ਼ਾਰ ਤੋਂ ਪਾਰ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਵਿਚ ਲੰਘੇ ਛੇ ਦਿਨਾਂ ਦੌਰਾਨ ਕਰੋਨਾ ਦੇ ਅੰਕੜੇ ਕੁਝ ਰਾਹਤ ਦੇ ਰਹੇ ਹਨ। ਇਸ ਦੌਰਾਨ ਨਵੇਂ ਕਰੋਨਾ ਮਾਮਲਿਆਂ ਤੋਂ ਜ਼ਿਆਦਾ ਕਰੋਨਾ ਮਰੀਜ਼ ਸਿਹਤਯਾਬ ਹੋਏ ਹਨ। ਭਾਰਤ ਵਿਚ ਇਸ ਸਮੇਂ 9 ਲੱਖ 66 ਹਜ਼ਾਰ ਦੇ ਕਰੀਬ ਕਰੋਨਾ ਮਰੀਜ਼ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਜ਼ਿਕਰਯੋਗ ਕਿ ਲੰਘੇ 6 ਦਿਨਾਂ ਦੌਰਾਨ 51 ਹਜ਼ਾਰ ਤੋਂ ਜ਼ਿਆਦਾ ਕਰੋਨਾ ਐਕਟਿਵ ਮਾਮਲੇ ਘੱਟ ਹੋਏ ਹਨ। ਇਸੇ ਦੌਰਾਨ ਭਾਰਤ ਵਿਚ ਕਰੋਨਾ ਮਾਮਲਿਆਂ ਦੀ ਗਿਣਤੀ 57 ਲੱਖ 37 ਹਜ਼ਾਰ ਤੋਂ ਪਾਰ ਜਾ ਚੁੱਕੀ ਹੈ ਅਤੇ 47 ਲੱਖ ਦੇ ਕਰੀਬ ਕਰੋਨਾ ਪੀੜਤ ਤੰਦਰੁਸਤ ਵੀ ਹੋ ਚੁੱਕੇ ਹਨ। ਭਾਰਤ ਵਿਚ ਕਰੋਨਾ ਕਰਕੇ ਹੁਣ ਤੱਕ 91 ਹਜ਼ਾਰ ਤੋਂ ਜ਼ਿਆਦਾ ਮੌਤਾਂ ਹੋ ਚੁੱਕੀਆਂ ਹਨ। ਉਧਰ ਦੂਜੇ ਪਾਸੇ ਦੁਨੀਆ ਭਰ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 3 ਕਰੋੜ 21 ਲੱਖ ਤੋਂ ਟੱਪ ਗਿਆ ਹੈ ਅਤੇ 2 ਕਰੋੜ 37 ਲੱਖ ਦੇ ਕਰੀਬ ਕਰੋਨਾ ਪੀੜਤ ਠੀਕ ਵੀ ਹੋ ਚੁੱਕੇ ਹਨ। ਧਿਆਨ ਰਹੇ ਕਿ ਸੰਸਾਰ ਭਰ ਵਿਚ ਹੁਣ ਤੱਕ ਕਰੋਨਾ ਕਰਕੇ 9 ਲੱਖ 82 ਹਜ਼ਾਰ ਤੋਂ ਜ਼ਿਆਦਾ ਵਿਅਕਤੀਆਂ ਦੀ ਜਾਨ ਜਾ ਚੁੱਕੀ ਹੈ। ਪੰਜਾਬ ਵਿਚ ਵੀ ਕਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 4 ਹਜ਼ਾਰ ਤੋਂ ਜ਼ਿਆਦਾ ਹੋ ਚੁੱਕੀ ਹੈ ਅਤੇ 80 ਹਜ਼ਾਰ ਦੇ ਕਰੀਬ ਕਰੋਨਾ ਪੀੜਤ ਤੰਦਰੁਸਤ ਹੋ ਚੁੱਕੇ ਹਨ। ਪੰਜਾਬ ਵਿਚ ਕਰੋਨਾ ਕਰਕੇ ਹੁਣ ਤੱਕ 3200 ਦੇ ਕਰੀਬ ਮੌਤਾਂ ਹੋ ਚੁੱਕੀਆਂ ਹਨ।

:

Check Also

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 8 ਅਗਸਤ ਤੱਕ ਵਧੀ

ਸ਼ਰਾਬ ਨੀਤੀ ਮਾਮਲੇ ’ਚ ਦਿੱਲੀ ਦੀ ਤਿਹਾੜ ਜੇਲ੍ਹ ’ਚ ਬੰਦ ਹਨ ਕੇਜਰੀਵਾਲ ਨਵੀਂ ਦਿੱਲੀ/ਬਿਊਰੋ ਨਿਊਜ਼ …