ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਰਾਜ ਸਭਾ ਮੈਂਬਰੀ ਅਤੇ ਭਾਜਪਾ ਤੋਂ ਅਸਤੀਫਾ ਦੇਣ ਵਾਲੇ ਕ੍ਰਿਕਟਰ ਤੋਂ ਸਿਆਸਤਦਾਨ ਬਣੇ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਵਿਚ ਮੁੱਖ ਮੰਤਰੀ ਵਜੋਂ ਪੇਸ਼ ਕਰਨ ਬਾਰੇ ਪਾਰਟੀ ਨੇ ਹਾਲੇ ਕੋਈ ਫੈਸਲਾ ਨਹੀਂ ਕੀਤਾ। ਉਨ੍ਹਾਂ ਸਿੱਧੂ ਵੱਲੋਂ ਰਾਜ ਸਭਾ ਮੈਂਬਰੀ ਤੋਂ ਅਸਤੀਫਾ ਦੇਣ ਨੂੰ ਦਲੇਰੀ ਭਰਿਆ ਕਦਮ ਕਰਾਰ ਦਿੰਦਿਆਂ ਕਿਹਾ ਸਾਰੇ ਚੰਗੇ ਲੋਕਾਂ ਭਾਜਪਾ ਛੱਡ ਦੇਣੀ ਚਾਹੀਦੀ ਹੈ। ਜਦੋਂ ਉਨ੍ਹਾਂ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਪਾਰਟੀ ਵੱਲੋਂ ਮੁੱਖ ਮੰਤਰੀ ਵਜੋਂ ਪੇਸ਼ ਕਰਨ ਦੀ ਸੰਭਾਵਨਾ ਬਾਰੇ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਹਾਲੇ ਅਜਿਹਾ ਕੁਝ ਨਹੀਂ ਹੈ। ਜਦੋਂ ਉਨ੍ਹਾਂ ਨੂੰ ਬੀਤੇ ਸਮੇਂ ਦੌਰਾਨ ਸਿੱਧੂ ਵਲੋਂ ਉਨ੍ਹਾਂ ਦੀ ਅਲੋਚਨਾ ਕਰਨ ਬਾਰੇ ਚੇਤੇ ਕਰਵਾਇਆ ਗਿਆ ਤਾਂ ਕੇਜਰੀਵਾਲ ਨੇ ਕਿਹਾ ਕਿ ਇਹ ਕੋਈ ਮੁੱਦਾ ਨਹੀਂ ਪਰ ਜਿਹੜਾ ਵੀ ‘ਆਪ’ ਵਿਚ ਸ਼ਾਮਿਲ ਹੁੰਦਾ ਹੈ ਉਹ ਪਹਿਲਾਂ ਆਮ ਆਦਮੀ ਬਣਦਾ ਹੈ।
Check Also
ਸੁਪਰੀਮ ਕੋਰਟ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਦਿੱਤੀ ਨਸੀਹਤ
ਕਿਹਾ : ਹਾਈਵੇਅ ਨਾ ਰੋਕੇ ਅਤੇ ਲੋਕਾਂ ਦੀਆਂ ਸਹੂਲਤਾਂ ਦਾ ਰੱਖੋ ਧਿਆਨ ਨਵੀਂ ਦਿੱਲੀ/ਬਿਊਰੋ ਨਿਊਜ਼ …