
ਪ੍ਰਧਾਨ ਮੰਤਰੀ ਮੋਦੀ ਦੇ ਫੂਕੇ ਜਾ ਰਹੇ ਹਨ ਪੁਤਲੇ
ਸੰਗਰੂਰ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਵਲੋਂ ਅੱਜ ਵੀ ਪੰਜਾਬ ਵਿਚ ਕਈ ਥਾਈਂ ਖੇਤੀ ਬਿੱਲਾਂ ਦਾ ਵਿਰੋਧ ਕੀਤਾ ਗਿਆ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕੇ ਗਏ। ਇਸੇ ਦੌਰਾਨ ਸੰਗਰੂਰ ਵਿਚ ਪਾਰਟੀ ਆਗੂਆਂ ਅਤੇ ਵਰਕਰਾਂ ਵੱਲੋਂ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਆਰਡੀਨੈਂਸਾਂ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਨਰਿੰਦਰ ਮੋਦੀ ਦਾ ਪੁਤਲਾ ਸਾੜ ਕੇ ਨਾਅਰੇਬਾਜੀ ਕੀਤੀ ਅਤੇ ਨਾਲ ਹੀ ਭਲਕੇ 25 ਸਤੰਬਰ ਨੂੰ ਪੰਜਾਬ ਬੰਦ ਦੇ ਸੱਦੇ ਦਾ ਸਮਰਥਨ ਕਰਨ ਦੀ ਅਪੀਲ ਵੀ ਕੀਤੀ। ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਇਸ ਰੋਸ ਪ੍ਰਦਰਸ਼ਨ ਵਿਚ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ। ਇਸੇ ਤਰ੍ਹਾਂ ਮੁਹਾਲੀ, ਹੁਸ਼ਿਆਰਪੁਰ, ਧੂਰੀ ਅਤੇ ਪਾਇਲ ਸਮੇਤ ਪੰਜਾਬ ਵਿਚ ਬਹੁਤੇ ਥਾਈਂ ‘ਆਪ’ ਵਲੋਂ ਖੇਤੀ ਆਰਡੀਨੈਂਸਾਂ ਖਿਲਾਫ ਪ੍ਰਦਰਸ਼ਨ ਕੀਤੇ ਗਏ ਅਤੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ।