![](https://parvasinewspaper.com/wp-content/uploads/2020/09/6-4-300x236.jpg)
ਭਾਜਪਾ ‘ਤੇ ਲਗਾਏ ਸਿੱਧੇ ਸਿਆਸੀ ਨਿਸ਼ਾਨੇ
ਤਲਵੰਡੀ ਸਾਬੋ/ਬਿਊਰੋ ਨਿਊਜ਼
ਖੇਤੀਬਾੜੀ ਬਿੱਲਾਂ ਨੂੰ ਲੈ ਕੇ ਪੰਜਾਬ ਵਿੱਚ ਹਰ ਪਾਰਟੀ ਸੜਕਾਂ ‘ਤੇ ਨਿੱਤਰੀ ਹੋਈ ਹੈ। ਇਸ ਤਹਿਤ ਅੱਜ ਅਕਾਲੀ ਦਲ ਵੱਲੋਂ ਕਿਸਾਨਾਂ ਨੂੰ ਸਮਰਥਨ ਦੇਣ ਦੇ ਲਈ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸ਼ੁਰੂਆਤ ਕੀਤੀ ਗਈ। ਤਲਵੰਡੀ ਸਾਬੋ ਵਿਖੇ ਵੱਡੀ ਗਿਣਤੀ ਵਿੱਚ ਅਕਾਲੀ ਦਲ ਦੇ ਲੀਡਰ ਅਤੇ ਵਰਕਰ ਪਹੁੰਚੇ ਹੋਏ ਸਨ। ਇਸ ਦੌਰਾਨ ਇਕੱਠ ਨੂੰ ਸੰਬੋਧਨ ਕਰਦੇ ਹੋਏ ਸੁਖਬੀਰ ਬਾਦਲ ਨੇ ਭਾਜਪਾ ‘ਤੇ ਸਿੱਧੇ ਸਿਆਸੀ ਨਿਸ਼ਾਨੇ ਲਾਏ। ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਨੂੰ ਕਿਸੇ ਪਾਰਟੀ ਨਾਲ ਗੱਠਜੋੜ ਦੀ ਲੋੜ ਨਹੀਂ ਹੈ। ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੀ ਪਾਰਟੀ ਹੈ ਤੇ ਸਾਡੀ ਪਾਰਟੀ ਲਈ ਕਿਸਾਨ ਜ਼ਰੂਰੀ ਹਨ। ਸੁਖਬੀਰ ਬਾਦਲ ਨੇ ਕਿਹਾ ਕਿ ਮੈਂ ਸਦਨ ਵਿੱਚ ਇਕੱਲੇ ਨੇ ਇਸ ਬਿੱਲ ਦੇ ਖਿਲਾਫ ਵੋਟਾਂ ਪਾਈਆਂ। ਇਸ ਤੋਂ ਇਲਾਵਾ ਉਨ੍ਹਾਂ ਕਾਂਗਰਸ ਪਾਰਟੀ ‘ਤੇ ਸਿਆਸੀ ਨਿਸ਼ਾਨੇ ਲਾਉਂਦੇ ਹੋਏ ਕਿਹਾ ਕਿ ਸੁਨੀਲ ਜਾਖੜ ਕਿਸਾਨਾਂ ਨੂੰ ਗੁੰਮਰਾਹ ਕਰ ਰਹੇ ਹਨ।