ਬਰਨਾਲਾ/ਬਿਊਰੋ ਨਿਊਜ਼
ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪਿੰਡਾਂ ਵਿੱਚ ਸੰਗਤ ਦਰਸ਼ਨ ਲਈ ਪੁੱਜੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਭਾਜਪਾ ਆਗੂ ਨਵਜੋਤ ਸਿੰਘ ਸਿੱਧੂ ਵੱਲੋਂ ਰਾਜ ਸਭਾ ਮੈਂਬਰੀ ਤੋਂ ਦਿੱਤੇ ਗਏ ਅਸਤੀਫ਼ੇ ਸਬੰਧੀ ਕਿਹਾ ਕਿ ਅਸੂਲਾਂ ਦੀ ਰਾਜਨੀਤੀ ਨਾਲ ਸਮਝੌਤਾ ਕਰਨ ਵਾਲੇ ਲੋਕ ਸਿਆਸਤ ਵਿੱਚ ਕਦੇ ਕਾਮਯਾਬ ਨਹੀਂ ਹੁੰਦੇ। ਉਨ੍ਹਾਂ ਕਿਹਾ ਕਿ ਸਿੱਧੂ ਦੇ ਇਸ ਫ਼ੈਸਲੇ ਨਾਲ ਪੰਜਾਬ ਦੀ ਵੋਟ ਰਾਜਨੀਤੀ ‘ਤੇ ਕੋਈ ਪ੍ਰਭਾਵ ਨਹੀਂ ਪਵੇਗਾ। ਡਾ. ਨਵਜੋਤ ਕੌਰ ਵੱਲੋਂ ਮੁੱਖ ਸੰਸਦੀ ਸਕੱਤਰ ਦੇ ਅਹੁਦੇ ਤੋਂ ਅਸਤੀਫ਼ਾ ਦਿੱਤੇ ਜਾਣ ਬਾਰੇ ਬਾਦਲ ਨੇ ਕਿਹਾ ਕਿ ਉਨ੍ਹਾਂ ਨੂੰ ਅਜੇ ਤੱਕ ਡਾ. ਸਿੱਧੂ ਦਾ ਅਸਤੀਫ਼ਾ ਨਹੀਂ ਮਿਲਿਆ ਹੈ। ਬਾਦਲ ਨੇ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਦਾ ਮੁਕਾਬਲਾ ਕਿਸੇ ਵੀ ਪਾਰਟੀ ਨਾਲ ਨਹੀਂ ਹੈ ਬਲਕਿ ਇਹ ਗੱਠਜੋੜ ਬਿਨਾਂ ਮੁਕਾਬਲਾ ਜੇਤੂ ਹੋ ਕੇ ਨਿਕਲੇਗਾ।
Check Also
ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪ੍ਰੈਲ ਨੂੰ ਹੋਵੇਗੀ
ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੀ ਮੌਜੂਦਾ ਕਾਰਜਕਾਰੀ …