ਅੰਮ੍ਰਿਤਸਰ : ਲਗਪਗ ਇਕ ਸਾਲ ਚੁੱਪ ਰਹਿਣ ਤੋਂ ਬਾਅਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੇ ਲੰਘੇ ਦਿਨ ਪਾਕਿਸਤਾਨੀ ਫ਼ੌਜ ਮੁਖੀ ਕਮਰ ਜਾਵੇਦ ਬਾਜਵਾ ਅਤੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ‘ਤੇ ਜ਼ੋਰਦਾਰ ਸਿਆਸੀ ਹਮਲਾ ਕਰਦਿਆਂ ਉਨ੍ਹਾਂ ਵਿਰੁੱਧ ਜੰਗ ਦਾ ਐਲਾਨ ਕੀਤਾ। ਸ਼ਰੀਫ਼ ਨੇ ਜਿੱਥੇ ਇਕ ਪਾਸੇ ਪਾਕਿ ਫ਼ੌਜ ਦੀ ਅਲੋਚਨਾ ਕੀਤੀ, ਉੱਥੇ ਇਹ ਵੀ ਕਿਹਾ ਕਿ ਵਿਰੋਧੀ ਧਿਰ ਇਮਰਾਨ ਖ਼ਾਨ ਦੇ ਵਿਰੁੱਧ ਨਹੀਂ ਹੈ, ਸਗੋਂ ਉਨ੍ਹਾਂ ਦੇ ਵਿਰੁੱਧ ਹੈ ਜਿਨ੍ਹਾਂ ਨੇ ਇਕ ‘ਅਯੋਗ’ ਵਿਅਕਤੀ ਨੂੰ ਸੱਤਾ ਵਿਚ ਲਿਆਂਦਾ ਅਤੇ ਦੇਸ਼ ਨੂੰ ਤਬਾਹ ਕਰ ਦਿੱਤਾ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਸਭ ਤੋਂ ਵੱਡੀ ਤਰਜੀਹ ਇਸ ਚੁਣੀ ਹੋਈ ਸਰਕਾਰ ਅਤੇ ਇਸ ਪ੍ਰਣਾਲੀ ਨੂੰ ਹਟਾਉਣ ਦੀ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਤਬਦੀਲੀ ਨਾ ਕੀਤੀ ਗਈ ਤਾਂ ਦੇਸ਼ ਨੂੰ ਨਾ ਪੂਰਾ ਹੋਣ ਵਾਲਾ ਨੁਕਸਾਨ ਹੋਵੇਗਾ। ਉਨ੍ਹਾਂ ਨਾਲ ਹੀ ਇਹ ਵੀ ਕਿਹਾ ਕਿ ਫ਼ੌਜ ਨੂੰ ਰਾਜਨੀਤੀ ਤੋਂ ਦੂਰ ਰਹਿਣਾ ਚਾਹੀਦਾ ਹੈ ਅਤੇ ਕਾਇਦੇ ਆਜ਼ਮ ਮੁਹੰਮਦ ਅਲੀ ਜ਼ਿਨਾਹ ਦੀਆਂ ਸਿੱਖਿਆਵਾਂ ਦੀ ਪਾਲਣਾ ਕਰਦਿਆਂ ਲੋਕਾਂ ਦੀ ਚੋਣ ਵਿਚ ਦਖ਼ਲ ਨਹੀਂ ਦੇਣਾ ਚਾਹੀਦਾ।
Check Also
ਆਸਟਰੇਲੀਆ ’ਚ 16 ਸਾਲ ਤੋਂ ਘੱਟ ਉਮਰ ਦੇ ਬੱਚੇ ਨਹੀਂ ਚਲਾ ਸਕਣਗੇ ਸੋਸ਼ਲ ਮੀਡੀਆ
ਪ੍ਰਤੀਨਿਧੀ ਸਦਨ ਨੇ ਬਿੱਲ ਕੀਤਾ ਪਾਸ ਮੈਲਬਰਨ/ਬਿਊਰੋ ਨਿਊਜ਼ ਆਸਟਰੇਲੀਆ ਦੇ ਪ੍ਰਤੀਨਿਧੀ ਸਦਨ ਨੇ ਇਕ ਬਿੱਲ …