ਇਸਲਾਮਾਬਾਦ : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਅਹੁਦੇ ਤੋਂ ਹਟਾਉਣ ਲਈ ਵਿਰੋਧੀ ਪਾਰਟੀਆਂ ਨੇ ਦੇਸ਼ਵਿਆਪੀ ਮੁਹਿੰਮ ਚਲਾਉਣ ਲਈ ਗੱਠਜੋੜ ਬਣਾਇਆ ਹੈ। ਸਰਬ ਪਾਰਟੀ ਕਾਨਫਰੰਸ ਵਿੱਚ ਐਤਵਾਰ ਨੂੰ ਇੱਕ 26 ਨੁਕਾਤੀ ਸਾਂਝਾ ਮਤਾ ਅਪਣਾਇਆ ਗਿਆ, ਜਿਸ ਦੀ ਮੇਜ਼ਬਾਨੀ ਪਾਕਿਸਤਾਨ ਪੀਪਲਜ਼ ਪਾਰਟੀ (ਪੀਪੀਪੀ) ਨੇ ਕੀਤੀ ਅਤੇ ਇਸ ਵਿੱਚ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀਐੱਮਐੱਲ-ਐੱਨ), ਜਮਾਤ ਉਲੇਮਾ-ਏ-ਇਸਲਾਮ ਫਜ਼ਲ (ਜੇਯੂਆਈ-ਐੱਫ) ਸਣੇ ਕਈ ਹੋਰ ਪਾਰਟੀਆਂ ਸ਼ਾਮਲ ਹੋਈਆਂ। ਮੀਟਿੰਗ ਮਗਰੋਂ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ ਜੇਯੂਆਈ-ਐੱਫ ਦੇ ਮੁਖੀ ਮੌਲਾਨਾ ਫਜ਼ਲ ਉਰ ਰਹਿਮਾਨ ਨੇ ਪ੍ਰਸਤਾਵ ਪੜ੍ਹਿਆ ਤੇ ਕਿਹਾ ਕਿ ਵਿਰੋਧੀ ਪਾਰਟੀਆਂ ਪਾਕਿਸਤਾਨ ਡੈਮੋਕ੍ਰੈਟਿਕ ਮੂਵਮੈਂਟ (ਪੀਡੀਐੱਮ) ਦੇ ਨਾਮ ਹੇਠ ਤਹਿਰੀਕ-ਏ-ਇਨਸਾਫ਼ ਪਾਰਟੀ ਦੀ ਸਰਕਾਰ ਖ਼ਿਲਾਫ਼ ਦੇਸ਼ਵਿਆਪੀ ਅੰਦੋਲਨ ਲਈ ਸਹਿਮਤ ਹੋਈਆਂ ਹਨ।
Check Also
ਅਮਰੀਕੀ ਉਪ ਰਾਸ਼ਟਰਪਤੀ ਜੇਡੀ ਵਾਂਸ ਅਗਲੇ ਹਫ਼ਤੇ ਆਉਣਗੇ ਭਾਰਤ ਦੌਰੇ ’ਤੇ
ਉਪ ਰਾਸ਼ਟਰਪਤੀ ਪਰਿਵਾਰ ਸਮੇਤ ਜੈਪੁਰ ਅਤੇ ਆਗਰਾ ਵੀ ਜਾਣਗੇ ਨਵੀਂ ਦਿੱਲੀ/ਬਿਊਰੋ ਨਿਊਜ਼ : ਅਮਰੀਕਾ ਦੇ …