ਨਵੀਂ ਦਿੱਲੀ : ਪੰਜਾਬੀ ਨੌਜਵਾਨ ਕਮਲਜੀਤ ਸਿੰਘ ਕਮਲ ਨੇ ਇਟਲੀ ਦੀਆਂ ਨਗਰ ਨਿਗਮ ਚੋਣਾਂ ਵਿੱਚ ਜਿੱਤ ਹਾਸਲ ਕੀਤੀ ਹੈ। ਇਸ ਤਰ੍ਹਾਂ ਉਹ ਇਟਲੀ ਦੀ ਸਿਆਸਤ ਵਿੱਚ ਦਾਖ਼ਲ ਹੋਣ ਵਾਲਾ ਅਤੇ ਇਤਿਹਾਸਿਕ ਜਿੱਤ ਪ੍ਰਾਪਤ ਕਰਨ ਵਾਲਾ ਪਹਿਲਾ ਪੰਜਾਬੀ ਬਣ ਗਿਆ ਹੈ। ਕਮਲ ਦੀ ਇਸ ‘ਤੇ ਇਟਲੀ ਦੇ ਸਮੂਹ ਭਾਰਤੀ ਤੇ ਪੰਜਾਬੀ ਭਾਈਚਾਰੇ ਵਿੱਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਨਗਰ ਨਿਗਮ ਚੋਣਾਂ ਵਿਚ ਕਮਲਜੀਤ ਸਿੰਘ ਕਮਲ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਉਹ ਪੰਜਾਬ ਦੇ ਜ਼ਿਲ੍ਹਾ ਜਲੰਧਰ ਨੇੜਲੇ ਕਸਬਾ ਭੋਗਪੁਰ ਦੇ ਪਿੰਡ ਗੀਗਨਵਾਲ ਨਾਲ ਸਬੰਧਤ ਹੈ।
Check Also
ਪ੍ਰਧਾਨ ਮੰਤਰੀ ਮੋਦੀ ਨੇ ਬੰਗਲਾਦੇਸ਼ ਦੇ ਚੀਫ ਐਡਵਾਈਜਰ ਨਾਲ ਕੀਤੀ ਮੁਲਾਕਾਤ
ਥਾਈਲੈਂਡ ਵਿਚ ਸਿਖਰ ਵਾਰਤਾ ਦੌਰਾਨ ਮੋਦੀ ਅਤੇ ਮੁਹੰਮਦ ਯੂਨਸ ਵਿਚਾਲੇ ਹੋਈ ਗੱਲਬਾਤ ਨਵੀਂ ਦਿੱਲੀ/ਬਿਊਰੋ ਨਿਊਜ਼ …