ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਚੋਣ ਵਿਚ ਡੈਮੋਕ੍ਰੇਟ ਉਮੀਦਵਾਰ ਜੋ ਬਿਡੇਨ ਨੇ ਕਰੋਨਾ ਮਹਾਮਾਰੀ ਨਾਲ ਨਿਪਟਣ ਵਿਚ ਨਾਕਾਮ ਰਹਿਣ ਲਈ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਇਕ ਪ੍ਰਭਾਵੀ ਲੀਡਰਸ਼ਿਪ ਦੀ ਲੋੜ ਹੈ ਪ੍ਰੰਤੂ ਟਰੰਪ ਘਬਰਾ ਗਏ ਅਤੇ ਅਮਰੀਕਾ ਨੂੰ ਦੁਨੀਆ ਵਿਚ ਸਭ ਤੋਂ ਜ਼ਿਆਦਾ ਕੀਮਤ ਚੁਕਾਉਣੀ ਪਈ। ਵਿਸਕਾਨਸਿਨ ਦੀ ਇਕ ਰੈਲੀ ਵਿਚ ਬਿਡੇਨ ਨੇ ਕਿਹਾ ਕਿ ਇਹ ਚਿੰਤਾ ਦੀ ਗੱਲ ਹੈ ਕਿ ਅਸੀਂ ਲੰਬੇ ਸਮੇਂ ਤੋਂ ਮਹਾਮਾਰੀ ਨਾਲ ਰਹਿ ਰਹੇ ਹਾਂ। ਅਸੀਂ ਬਹੁਤ ਸਾਰੇ ਲੋਕਾਂ ਨੂੰ ਗੁਆਇਆ ਹੈ। ਇਹ ਗਿਣਤੀ ਵੱਧਦੀ ਹੀ ਜਾ ਰਹੀ ਹੈ। ਅਸੀਂ ਅਜਿਹਾ ਨਹੀਂ ਹੋਣ ਦੇ ਸਕਦੇ। ਅਸੀਂ ਇਸ ਨੁਕਸਾਨ, ਦੁੱਖ ਅਤੇ ਗੁੱਸੇ ਨੂੰ ਸਮਝਣ ਦੀ ਸਮਰੱਥਾ ਨਹੀਂ ਖੋਹ ਸਕਦੇ। ਬਿਡੇਨ ਨੇ ਟਰੰਪ ਦੀ ਅਗਵਾਈ ‘ਤੇ ਸਵਾਲ ਉਠਾਉਂਦਿਆਂ ਕਿਹਾ ਕਿ ਕਿਵੇਂ ਉਨ੍ਹਾਂ ਨੇ ਮਹਾਮਾਰੀ ਨੂੰ ਸੰਭਾਲਿਆ। ਉਨ੍ਹਾਂ ਕਿਹਾ ਕਿ ਅੱਜ ਬਦਕਿਸਮਤੀ ਨਾਲ ਅਮਰੀਕਾ ਵਿਚ ਕਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ ਦੋ ਲੱਖ ਤਕ ਪੁੱਜ ਗਈ ਹੈ। ਇਹ ਪਿਛਲੇ 180 ਦਿਨਾਂ ਦੀ ਤੁਲਨਾ ਵਿਚ ਜ਼ਿਆਦਾ ਭਿਆਨਕ ਹੈ ਅਤੇ ਅਗਲੇ 90 ਦਿਨਾਂ ਵਿਚ ਸਥਿਤੀ ਹੋਰ ਵਿਗੜ ਸਕਦੀ ਹੈ। ਉਨ੍ਹਾਂ ਕਿਹਾ ਕਿ ਇਕ ਭਿਆਨਕ ਸੰਕਟ ਨੂੰ ਸਾਹਮਣੇ ਦੇਖ ਕੇ ਟਰੰਪ ਘਬਰਾ ਗਏ ਅਤੇ ਅਮਰੀਕਾ ਨੇ ਦੁਨੀਆ ਵਿਚ ਇਸ ਦੀ ਸਭ ਤੋਂ ਜ਼ਿਆਦਾ ਕੀਮਤ ਚੁਕਾਈ। ਭਾਰਤੀ ਭਾਸ਼ਾਵਾਂ ਵਿਚ ਇਸ਼ਤਿਹਾਰ : ਡੈਮੋਕ੍ਰੇਟਿਕ ਪਾਰਟੀ ਨੇ ਦੱਖਣੀ ਏਸ਼ਿਆਈ ਵੋਟਰਾਂ ਨੂੰ ਲੁਭਾਉਣ ਲਈ 14 ਭਾਰਤੀ ਭਾਸ਼ਾਵਾਂ ਵਿਚ ਡਿਜੀਟਲ ਇਸ਼ਤਿਹਾਰ ਜਾਰੀ ਕੀਤੇ ਹਨ।
ਬਿਡੇਨ ਕੰਪੇਨ ਨਾਲ ਜੁੜੇ ਅਜੇ ਜੈਨ ਭੁਟੋਰੀਆ ਨੇ ਕਿਹਾ ਕਿ ਅਸੀਂ ਵੋਟਰਾਂ ਨੂੰ ਚੋਣ ਸਬੰਧੀ ਜ਼ਰੂਰੀ ਜਾਣਕਾਰੀਆਂ ਦੇ ਰਹੇ ਹਾਂ।
ਉਨ੍ਹਾਂ ਦੱਸਿਆ ਕਿ ਹੁਣ 14 ਭਾਸ਼ਾਵਾਂ ਵਿਚ ਇਕ ਨਵਾਂ ਇਸ਼ਤਿਹਾਰ ਜਾਰੀ ਕੀਤਾ ਗਿਆ ਹੈ। ਇਸ ਦੇ ਬੋਲ ਹਨ-ਜਾਗੋ ਅਮਰੀਕਾ ਜਾਗੋ, ਭੂਲ ਨਾ ਜਾਣਾ ਬਿਡੇਨ-ਹੈਰਿਸ ਨੂੰ ਵੋਟ ਦੇਣਾ। ਉਨ੍ਹਾਂ ਕਿਹਾ ਕਿ ਲੋਕ ਸੰਗੀਤ, ਭੋਜਨ, ਭਾਸ਼ਾ ਸੰਸਕ੍ਰਿਤੀ ਨਾਲ ਜੁੜੇ ਹੁੰਦੇ ਹਨ।
Check Also
ਰੂਸ ਨੇ ਯੂਕਰੇਨ ’ਤੇ ਬੈਲਿਸਟਿਕ ਮਿਜ਼ਾਈਲ ਦਾਗ ਕੇ ਕੀਤੀ ਟੈਸਟਿੰਗ
ਪੂਤਿਨ ਦੀ ਧਮਕੀ : ਯੂਕਰੇਨ ਦੀ ਮੱਦਦ ਕਰਨ ਵਾਲਿਆਂ ’ਤੇ ਕਰਾਂਗੇ ਹਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ …