Breaking News
Home / ਪੰਜਾਬ / ਗੁਰੂ ਘਰ ਪਟਨਾ ਸਾਹਿਬ ਨੂੰ 1 ਕਰੋੜ 29 ਲੱਖ ਦੀ ਕਲਗੀ ਭੇਟ

ਗੁਰੂ ਘਰ ਪਟਨਾ ਸਾਹਿਬ ਨੂੰ 1 ਕਰੋੜ 29 ਲੱਖ ਦੀ ਕਲਗੀ ਭੇਟ

ਕਰਤਾਰਪੁਰ : ਕਰਤਾਰਪੁਰ ਦੇ ਸ੍ਰੀ ਗੁਰੂ ਤੇਗ ਬਹਾਦਰ ਹਸਪਤਾਲ ਦੇ ਮਾਲਕ ਡਾ. ਗੁਰਵਿੰਦਰ ਸਿੰਘ ਸਮਰਾ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਜਾ ਕੇ ਇੱਕ ਕਰੋੜ ਉਨੱਤੀ ਲੱਖ ਦੀ ਲਾਗਤ ਨਾਲ ਤਿਆਰ ਸੋਨੇ ਦੀ ਹੀਰਿਆਂ ਜੜੀ ਕਲਗੀ ਗੁਰੂ ਘਰ ਨੂੰ ਭੇਟ ਕੀਤੀ। ਤਖ਼ਤ ਸ੍ਰੀ ਪਟਨਾ ਸਾਹਿਬ ਦੇ ਗ੍ਰੰਥੀ ਦਲੀਪ ਸਿੰਘ ਨੇ ਅਰਦਾਸ ਕੀਤੀ ਅਤੇ ਭਾਈ ਬਿਕਰਮ ਸਿੰਘ ਨੇ ਸ਼ਬਦ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕਰਦਿਆਂ ਡਾ. ਸਮਰਾ ਨੂੰ ਸਿਰੋਪਾ ਦੇ ਕੇ ਸਨਮਾਨਿਤ ਕੀਤਾ। ਇਸ ਦੌਰਾਨ ਜਥੇਦਾਰ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਮੌਕੇ ਡਾ.ਗੁਰਵਿੰਦਰ ਸਿੰਘ ਸਮਰਾ ਨੂੰ ਗੁਰੂ ਘਰ ਦੀ ਸੇਵਾ ਕਰਨ ਲਈ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ। ਡਾ. ਗੁਰਵਿੰਦਰ ਸਿੰਘ ਸਮਰਾ ਨੇ ਦੱਸਿਆ ਕਿ ਕਲਗੀ ਦੋ ਕਿਲੋ ਸੋਨੇ ਤੋਂ ਇਲਾਵਾ ਢਾਈ ਸੌ ਗਰਾਮ ਹੀਰਿਆਂ ਨਾਲ ਤਿਆਰ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਵਿੱਚ ਵੀ ਕੀਮਤੀ ਰਤਨਾਂ ਨਾਲ ਸੇਵਾ ਨਿਭਾ ਚੁੱਕੇ ਹਨ। ਡਾ. ਸਮਰਾ ਦੇ ਨਾਲ ਉਨ੍ਹਾਂ ਦੀ ਭੈਣ ਪਰਮਜੀਤ ਕੌਰ, ਭਾਣਜੀ ਬਿਮਲਪ੍ਰੀਤ ਕੌਰ ਤੇ ਡਾ. ਕਮਲ ਰਾਏ ਪ੍ਰਬੰਧਕ ਸਮਿਤੀ ਦੇ ਮੈਂਬਰ ਜਗਜੀਤ ਸਿੰਘ ਤੇ ਦਿਲਜੀਤ ਸਿੰਘ ਮੌਜੂਦ ਸਨ।

Check Also

ਕਾਂਗਰਸ ਪਾਰਟੀ ਦੀ ਪੰਜਾਬ ਦੇ ਕਿਸਾਨ ਵੋਟਰਾਂ ’ਤੇ ਨਜ਼ਰ

ਰਾਜਾ ਵੜਿੰਗ ਨੇ ਲਾਲੜੂ ’ਚ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣ ਵਿਰੋਧੀ ’ਤੇ ਸਾਧਿਆ ਨਿਸ਼ਾਨਾ ਲਾਲੜੂ/ਬਿਊਰੋ ਨਿਊਜ਼ …