Breaking News
Home / ਪੰਜਾਬ / ਕਰਤਾਰਪੁਰ ਲਾਂਘੇ ਬਾਰੇ ਲਾਹੌਰ ‘ਚ ਵੈੱਬਸਾਈਟ ਤੇ ਕਿਤਾਬ ਜਾਰੀ

ਕਰਤਾਰਪੁਰ ਲਾਂਘੇ ਬਾਰੇ ਲਾਹੌਰ ‘ਚ ਵੈੱਬਸਾਈਟ ਤੇ ਕਿਤਾਬ ਜਾਰੀ

ਅੰਮ੍ਰਿਤਸਰ : ਲਾਹੌਰ ਵਿੱਚ ਪਿਛਲੇ ਦਿਨੀਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਲਾਂਘੇ ਨਾਲ ਸਬੰਧਤ ਇੱਕ ਵੈੱਬਸਾਈਟ ਅਤੇ ਪਾਕਿਸਤਾਨ ਦੇ ਗੁਰਦੁਆਰਿਆਂ ਬਾਰੇ ਇੱਕ ਕਿਤਾਬ ਜਾਰੀ ਕੀਤੀ ਗਈ ਹੈ।
ਇਨ੍ਹਾਂ ਨੂੰ ਜਾਰੀ ਕਰਨ ਦੀ ਰਸਮ ਫੈਡਰਲ ਮੰਤਰੀ ਡਾ. ਨੂਰ ਉਲ ਹੱਕ ਕਾਦਰੀ ਨੇ ਅਦਾ ਕੀਤੀ। ਇਕ ਹੋਟਲ ਵਿਚ ਇਸ ਸਬੰਧੀ ਕਰਵਾਏ ਗਏ ਸਮਾਗਮ ਵਿਚ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤਵੰਤ ਸਿੰਘ ਸਮੇਤ ਹੋਰ ਸਿੱਖ ਆਗੂ ਅਤੇ ਪਾਕਿਸਤਾਨ ਔਕਾਫ਼ ਬੋਰਡ ਦੇ ਅਧਿਕਾਰੀ ਹਾਜ਼ਰ ਸਨ।
ਪੀਜੀਪੀਸੀ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਮੁਤਾਬਕ ਇਹ ਪੁਸਤਕ ਅਤੇ ਵੈੱਬਸਾਈਟ ਔਕਾਫ਼ ਬੋਰਡ ਅਤੇ ਪੀਜੀਪੀਸੀ ਵੱਲੋਂ ਤਿਆਰ ਕੀਤੀ ਗਈ ਹੈ। ਸਮਾਗਮ ਦੌਰਾਨ ਪੀਜੀਪੀਸੀ ਦੇ ਪ੍ਰਧਾਨ ਸਤਵੰਤ ਸਿੰਘ ਤੇ ਹੋਰ ਸਿੱਖ ਆਗੂਆਂ ਨੇ ਆਖਿਆ ਕਿ ਇਸ ਨਾਲ ਪਾਕਿਸਤਾਨ ਵਿਚ ਧਾਰਮਿਕ ਸੈਰ-ਸਪਾਟੇ ਨੂੰ ਉਤਸ਼ਾਹ ਮਿਲੇਗਾ। ਇਸ ਮੌਕੇ ਸੰਸਦ ਮੈਂਬਰ ਅਤੇ ਸੰਸਦੀ ਸਕੱਤਰ ਅਫਤਾਬ ਜਹਾਂਗੀਰ, ਔਕਾਫ਼ ਬੋਰਡ ਦੇ ਚੈਅਰਮੈਨ ਡਾ. ਆਮਿਰ ਅਹਿਮਦ, ਕਿੰਗ ਐਡਵਰਡ ਮੈਡੀਕਲ ਕਾਲਜ ਦੇ ਉਪ ਕੁਲਪਤੀ ਡਾ. ਖਾਲਿਦ ਮਸੂਦ ਸਮੇਤ ਸਿੱਖ ਆਗੂ ਆਮੀਰ ਸਿੰਘ, ਮਹਿੰਦਰ ਪਾਲ ਸਿਘ ਅਤੇ ਰਮੇਸ਼ ਸਿੰਘ ਅਰੋੜਾ ਹਾਜ਼ਰ ਸਨ।

Check Also

ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ

ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …