ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਭੇਜੇ ਅਸਤੀਫ਼ੇ ਵਿਚ ਕਿਹਾ ਕਿ ਮਈ 2016 ਨੂੰ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ਼ਾਰਟ ਸਰਕਟ ਨਾਲ ਮੰਦਭਾਗੀ ਘਟਨਾ ਵਾਪਰੀ ਸੀ, ਜਿਸ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਅਗਨ ਭੇਟ ਹੋ ਗਏ ਸਨ, ਨਿਰਸੰਦੇਹ ਇਸ ਘਟਨਾ ਨਾਲ ਸਿੱਖ ਸੰਗਤਾਂ ਨੂੰ ਭਾਰੀ ਠੇਸ ਪਹੁੰਚੀ ਸੀ। ਉਨ੍ਹਾਂ ਕਿਹਾ ਕਿ ਮੈਂ ਆਪਣਾ ਇਖ਼ਲਾਕੀ ਫ਼ਰਜ਼ ਸਮਝਦਿਆਂ ਹੋਇਆਂ ਮੌਜੂਦਾ, ਅੰਤਿੰਗ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਰਿਹਾ ਹਾਂ।
Check Also
‘ਆਪ’ ਵਿਧਾਇਕ ਰਮਨ ਅਰੋੜਾ ਨੂੰ ਵਿਜੀਲੈਂਸ ਨੇ ਅਦਾਲਤ ’ਚ ਕੀਤਾ ਪੇਸ਼
ਅਦਾਲਤ ਨੇ ਵਿਧਾਇਕ ਨੇ ਪੰਜ ਦਿਨ ਦੇ ਰਿਮਾਂਡ ’ਤੇ ਭੇਜਿਆ ਜਲੰਧਰ/ਬਿਊਰੋ ਨਿਊਜ਼ : ‘ਆਪ’ ਵਿਧਾਇਕ …