ਚੰਡੀਗੜ੍ਹ : ਖੇਤੀ ਬਿੱਲਾਂ ਖ਼ਿਲਾਫ਼ ‘ਆਪ’ ਦੇ ਵਫ਼ਦ ਨੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਪੰਜਾਬ ਦੇ ਰਾਜਪਾਲ ਰਾਹੀਂ ਦੇਸ਼ ਦੇ ਰਾਸ਼ਟਰਪਤੀ ਨੂੰ ਮੰਗ ਪੱਤਰ ਭੇਜਿਆ। ਉਨ੍ਹਾਂ ਖੇਤੀ ਵਿਰੋਧੀ ਤਿੰਨ ਆਰਡੀਨੈਂਸਾਂ ‘ਤੇ ਮੋਹਰ ਨਾ ਲਾਉਣ ਦੀ ਅਪੀਲ ਕੀਤੀ। ਹਾਲਾਂਕਿ ਰਾਜ ਭਵਨ ਵੱਲੋਂ ਪਹਿਲਾਂ ਰਾਜਪਾਲ ਨਾਲ ਮੁਲਾਕਾਤ ਕਰਵਾਉਣ ਤੋਂ ਨਾਂਹ-ਨੁੱਕਰ ਵੀ ਕੀਤੀ ਗਈ। ਇਸ ਤੋਂ ਖਿਝੇ ‘ਆਪ’ ਆਗੂਆਂ ਨੇ ਰਾਜ ਭਵਨ ਦੇ ਮੁੱਖ ਗੇਟ ਦੇ ਸਾਹਮਣੇ ਧਰਨਾ ਵੀ ਦਿੱਤਾ, ਜਿਸ ਤੋਂ ਬਾਅਦ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨੇ ਮੰਗ ਪੱਤਰ ਲਿਆ।
ਤਾਨਾਸ਼ਾਹੀ ਢੰਗ ਨਾਲ ਪਾਸ ਕੀਤੇ ਖੇਤੀ ਬਿੱਲ: ਭਗਵੰਤ ਮਾਨ
ਸੰਗਰੂਰ : ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਸੰਗਰੂਰ ਵਿਚ ਪੰਜਾਬ ਦੀਆਂ ਪੰਚਾਇਤਾਂ ਨੂੰ ‘ਗ੍ਰਾਮ ਸਭਾ ਬੁਲਾਓ-ਪਿੰਡ ਬਚਾਓ’ ਦਾ ਹੋਕਾ ਦੇ ਕੇ ਗ੍ਰਾਮ ਸਭਾਵਾਂ ਰਾਹੀਂ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਖ਼ਿਲਾਫ਼ ਮਤੇ ਪਾਸ ਕਰਨ ਦਾ ਸੱਦਾ ਦਿੱਤਾ ਹੈ। ਭਗਵੰਤ ਮਾਨ ਦੀ ਅਗਵਾਈ ਹੇਠ ਪੰਚਾਇਤਾਂ ਨੇ ਗ੍ਰਾਮ ਸਭਾ ਬੁਲਾਉਣ ਲਈ ‘ਵਿਸ਼ੇਸ਼ ਏਜੰਡੇ’ ਤਹਿਤ ਪੰਚਾਂ, ਪੰਚਾਇਤ ਸਕੱਤਰਾਂ ਅਤੇ ਬੀਡੀਪੀਓਜ਼ ਨੂੰ ਨੋਟਿਸ ਭੇਜ ਕੇ ਮੁਨਿਆਦੀ ਕਰਵਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …