ਜਲੰਧਰ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਨੇ ਸੰਸਦ ਵਿਚ ਪਾਸ ਕੀਤੇ ਖੇਤੀ ਬਿੱਲਾਂ ਦੇ ਵਿਰੋਧ ਵਿਚ ਸੂਬਾ ਭਰ ਵਿਚ ਵੱਖ-ਵੱਖ ਥਾਵਾਂ ‘ਤੇ ਰੋਸ ਪ੍ਰਦਰਸ਼ਨ ਕੀਤੇ। ਬਸੀ ਪਠਾਣਾਂ ਵਿਚ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਦੀ ਅਗਵਾਈ ਹੇਠ ਲਗਾਏ ਰੋਸ ਧਰਨੇ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ। ਇਸ ਮੌਕੇ ਜਾਖੜ ਨੇ ਕਿਹਾ ਕਿ ਖੇਤੀ ਬਿੱਲਾਂ ਨੂੰ ਲੈ ਕੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੂੰ ਇਕ ਮੰਚ ‘ਤੇ ਆਏ ਦੇਖ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੀ ਪੰਜਾਬ ਇਕਾਈ ਨੂੰ ਕਿਹਾ ਹੈ ਕਿ ਜੇਕਰ ਕੇਂਦਰ ਵਿਚ ਕੁਰਸੀ ਚਾਹੀਦੀ ਹੈ ਤਾਂ ਇਨ੍ਹਾਂ ਜਥੇਬੰਦੀਆਂ ਦੀ ਏਕਤਾ ਭੰਗ ਕਰਕੇ ਕਿਸਾਨਾਂ ਦੀ ਤਾਕਤ ਨੂੰ ਖ਼ਤਮ ਕਰੋ। ਉਨ੍ਹਾਂ ਕਿਹਾ ਕਿ ਖੇਤੀ ਸੋਧ ਬਿੱਲ ਨੂੰ ਲੈ ਕੇ ਬਾਦਲ ਪਰਿਵਾਰ ਵੀ ਦੁਫਾੜ ਨਜ਼ਰ ਆ ਰਿਹਾ ਹੈ ਕਿਉਂਕਿ ਕੇਂਦਰੀ ਵਜ਼ਾਰਤ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਬੀਬਾ ਹਰਸਿਮਰਤ ਕੌਰ ਬਾਦਲ ਕਹਿੰਦੇ ਹਨ ਕਿ ਉਨ੍ਹਾਂ ਨੂੰ ਖੇਤੀ ਸੋਧ ਬਿੱਲ ਵਿਚ ਕੁਝ ਵੀ ਗ਼ਲਤ ਨਹੀਂ ਲੱਗਦਾ, ਜਦੋਂ ਕਿ ਸੁਖਬੀਰ ਸਿੰਘ ਬਾਦਲ ਕਹਿੰਦੇ ਹਨ ਇਹ ਕਾਲਾ ਕਾਨੂੰਨ ਹੈ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …