ਦੇਸ਼ ਵਿਚ ਕਰੋਨਾ ਪੀੜਤਾਂ ਦੀ ਗਿਣਤੀ 58 ਲੱਖ ਤੋਂ ਪਾਰ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਵਿਚ ਕਰੋਨਾ ਮਹਾਂਮਾਰੀ ਕਰਕੇ ਹੁਣ ਤੱਕ 92 ਹਜ਼ਾਰ ਤੋਂ ਜ਼ਿਆਦਾ ਮੌਤਾਂ ਹੋ ਚੁੱਕੀਆਂ ਹਨ ਅਤੇ ਕਰੋਨਾ ਮਰੀਜ਼ਾਂ ਦਾ ਅੰਕੜਾ ਵੀ 58 ਲੱਖ 24 ਹਜ਼ਾਰ ਤੋਂ ਪਾਰ ਜਾ ਚੁੱਕਾ ਹੈ। ਭਾਰਤ ਵਿਚ ਹੁਣ ਤੱਕ 48 ਲੱਖ ਦੇ ਕਰੀਬ ਕਰੋਨਾ ਪੀੜਤ ਸਿਹਤਯਾਬ ਵੀ ਹੋ ਚੁੱਕੇ ਹਨ। ਉਧਰ ਦੂਜੇ ਪਾਸੇ ਸੰਸਾਰ ਭਰ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 3 ਕਰੋੜ 24 ਲੱਖ ਤੋਂ ਪਾਰ ਹੋ ਗਿਆ ਅਤੇ 2 ਕਰੋੜ 40 ਲੱਖ ਦੇ ਕਰੀਬ ਕਰੋਨਾ ਪੀੜਤ ਤੰਦਰੁਸਤ ਵੀ ਹੋਏ ਹਨ। ਧਿਆਨ ਰਹੇ ਕਿ ਦੁਨੀਆ ਭਰ ਵਿਚ ਹੁਣ ਤੱਕ ਕਰੋਨਾ ਕਰਕੇ 9 ਲੱਖ 88 ਹਜ਼ਾਰ ਤੋਂ ਜ਼ਿਆਦਾ ਮੌਤਾਂ ਹੋ ਚੁੱਕੀਆਂ ਹਨ। ਕਰੋਨਾ ਮਹਾਮਾਰੀ ਨੇ ਸਭ ਤੋਂ ਜ਼ਿਆਦਾ ਪ੍ਰਭਾਵਿਤ ਅਮਰੀਕਾ ਨੂੰ ਕੀਤਾ ਹੈ, ਜਿੱਥੇ ਕਰੋਨਾ ਪੀੜਤਾਂ ਦੀ ਗਿਣਤੀ 72 ਲੱਖ ਦੇ ਕਰੀਬ ਹੈ ਅਤੇ 2 ਲੱਖ 7 ਹਜ਼ਾਰ ਤੋਂ ਜ਼ਿਆਦਾ ਵਿਅਕਤੀਆਂ ਦੀ ਜਾਨ ਜਾ ਚੁੱਕੀ ਹੈ। ਇਸੇ ਦੌਰਾਨ ਪੰਜਾਬ ਵਿਚ ਵੀ ਕਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 6 ਹਜ਼ਾਰ ਤੋਂ ਜ਼ਿਆਦਾ ਹੋ ਗਈ ਹੈ ਅਤੇ 83 ਹਜ਼ਾਰ ਤੋਂ ਜ਼ਿਆਦਾ ਕਰੋਨਾ ਪੀੜਤ ਸਿਹਤਯਾਬ ਵੀ ਹੋ ਚੁੱਕੇ ਹਨ। ਪੰਜਾਬ ਵਿਚ ਕਰੋਨਾ ਕਰਕੇ 3100 ਤੋਂ ਜ਼ਿਆਦਾ ਜਾਨਾਂ ਜਾ ਚੁੱਕੀਆਂ ਹਨ।
Check Also
ਦਿੱਲੀ ਵਿਧਾਨ ਸਭਾ ਚੋਣਾਂ : ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਪਹਿਲੀ ਲਿਸਟ ਕੀਤੀ ਜਾਰੀ
ਪਹਿਲੀ ਲਿਸਟ ਵਿਚ 11 ਉਮੀਦਵਾਰਾਂ ਦੇ ਨਾਮ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਦਿੱਲੀ …