-4.8 C
Toronto
Wednesday, December 31, 2025
spot_img
Homeਭਾਰਤਜੰਮੂ ਕਸ਼ਮੀਰ 'ਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀ ਮਾਰ ਮੁਕਾਏ

ਜੰਮੂ ਕਸ਼ਮੀਰ ‘ਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀ ਮਾਰ ਮੁਕਾਏ

Image Courtesy :jagbani(punjabkesari)

ਪੁਲਿਸ ਨੇ ਪੂਰੇ ਇਲਾਕੇ ਨੂੰ ਕੀਤਾ ਸੀਲ-ਹੋਰਾਂ ਦੀ ਭਾਲ ਜਾਰੀ
ਸ੍ਰੀਨਗਰ/ਬਿਊਰੋ ਨਿਊਜ਼
ਜੰਮੂ ਕਸ਼ਮੀਰ ਦੇ ਅਨੰਤਨਾਗ ਵਿਚ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ ਦੋ ਅੱਤਵਾਦੀਆਂ ਨੂੰ ਮਾਰ ਮੁਕਾਇਆ। ਲਸ਼ਕਰ-ਏ-ਤੋਇਬਾ ਨਾਲ ਸਬੰਧਤ ਮਾਰੇ ਗਏ ਅੱਤਵਾਦੀਆਂ ਕੋਲੋਂ ਵੱਡੀ ਮਾਤਰਾ ਵਿਚ ਹਥਿਆਰ ਅਤੇ ਧਮਾਕਾਖੇਜ ਸਮੱਗਰੀ ਬਰਾਮਦ ਹੋਈ ਹੈ। ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਅਤੇ ਹੋਰ ਅੱਤਵਾਦੀਆਂ ਦੀ ਭਾਲ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਮਾਰੇ ਗਏ ਅੱਤਵਾਦੀਆਂ ਵਿਚੋਂ ਇਕ ਲਸ਼ਕਰ-ਏ-ਤੋਇਬਾ ਦਾ ਕਮਾਂਡਰ ਸੀ, ਜੋ ਪਿਛਲੇ ਤਿੰਨ ਸਾਲਾਂ ਤੋਂ ਅੱਤਵਾਦੀ ਗਤੀਵਿਧੀਆਂ ਲਈ ਸਰਗਰਮ ਸੀ। ਫੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ ਜਦੋਂ ਸੁਰੱਖਿਆ ਬਲਾਂ ਅਤੇ ਪੁਲਿਸ ਦੇ ਜਵਾਨਾਂ ਨੇ ਸਾਂਝੇ ਅਪਰੇਸ਼ਨ ਦੌਰਾਨ ਅੱਤਵਾਦੀਆਂ ਨੂੰ ਲੱਭਣ ਲਈ ਸਰਚ ਅਭਿਆਨ ਚਲਾਇਆ ਤਾਂ ਅੱਤਵਾਦੀਆਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ ਸੀ। ਭਾਰਤੀ ਸੁਰੱਖਿਆ ਬਲਾਂ ਵਲੋਂ ਕੀਤੀ ਜਵਾਬੀ ਕਾਰਵਾਈ ਵਿਚ ਦੋ ਅੱਤਵਾਦੀ ਮਾਰੇ ਗਏ।

RELATED ARTICLES
POPULAR POSTS