28 ਅਕਤੂਬਰ, 3 ਨਵੰਬਰ ਅਤੇ 7 ਨਵੰਬਰ ਨੂੰ ਹੋਵੇਗੀ ਵੋਟਿੰਗ – ਨਤੀਜੇ 10 ਨਵੰਬਰ ਨੂੰ
ਨਵੀਂ ਦਿੱਲੀ/ਬਿਊਰੋ ਨਿਊਜ਼
ਚੋਣ ਕਮਿਸ਼ਨ ਨੇ ਬਿਹਾਰ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ ਅਤੇ ਇਹ ਵੋਟਾਂ 3 ਪੜਾਵਾਂ ਵਿਚ ਹੋਣਗੀਆਂ। ਪਹਿਲੇ ਪੜਾਅ ਵਿਚ 28 ਅਕਤੂਬਰ ਨੂੰ 71 ਸੀਟਾਂ ‘ਤੇ, ਦੂਜੇ ਪੜਾਅ ਦੌਰਾਨ 3 ਨਵੰਬਰ ਨੂੰ 94 ਸੀਟਾਂ ‘ਤੇ ਅਤੇ ਤੀਜੇ ਪੜਾਅ ਦੌਰਾਨ 7 ਨਵੰਬਰ ਨੂੰ 78 ਸੀਟਾਂ ‘ਤੇ ਵੋਟਾਂ ਪੈਣਗੀਆਂ। ਇਨ੍ਹਾਂ ਵੋਟਾਂ ਦੇ ਨਤੀਜੇ 10 ਨਵੰਬਰ ਨੂੰ ਆਉਣਗੇ। ਜ਼ਿਕਰਯੋਗ ਹੈ ਕਿ ਬਿਹਾਰ ਵਿਚ ਵਿਧਾਨ ਸਭਾ ਦੀਆਂ 243 ਸੀਟਾਂ ਹਨ। ਇੱਥੇ ਇਹ ਵੀ ਦੱਸਣਾ ਜ਼ਰੂਰੀ ਹੈ ਕਿ ਬਿਹਾਰ ਵਿਚ ਵੋਟਿੰਗ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ, ਯਾਨੀਕਿ 11 ਘੰਟੇ ਤੱਕ ਹੋਵੇਗਾ। ਉਧਰ ਦੂਜੇ ਪਾਸੇ ਮੱਧ ਪ੍ਰਦੇਸ਼ ਵਿਚ 28 ਸੀਟਾਂ ਲਈ ਜ਼ਿਮਨੀ ਚੋਣ ਲਈ ਤਰੀਕਾਂ ਦਾ ਐਲਾਨ 29 ਸਤੰਬਰ ਤੋਂ ਪਹਿਲਾਂ ਨਹੀਂ ਹੋਵੇਗਾ। ਮੱਧ ਪ੍ਰਦੇਸ਼ ਵਿਚ ਪਹਿਲੀ ਵਾਰ ਇੰਨੀਆਂ ਜ਼ਿਆਦਾ ਸੀਟਾਂ ‘ਤੇ ਜ਼ਿਮਨੀ ਚੋਣ ਹੋ ਰਹੀ ਹੈ।
Check Also
ਭਾਰਤ ਨੇ ਆਸਟਰੇਲੀਆ ਨੂੰ ਟੈਸਟ ਮੈਚ ’ਚ ਵੱਡੇ ਫਰਕ ਨਾਲ ਹਰਾਇਆ
ਜਸਪ੍ਰੀਤ ਬੁਮਰਾਹ ਨੂੰ ਮਿਲਿਆ ਮੈਨ ਆਫ ਦਾ ਮੈਚ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਨੇ …