ਕਿਸੇ ਨੂੰ ਵੀ ਭਿਣਕ ਤੱਕ ਨਹੀਂ ਲੱਗੀ
ਮੁਹਾਲੀ/ਬਿਊਰੋ ਨਿਊਜ਼
ਬਲਵੰਤ ਸਿੰਘ ਮੁਲਤਾਨੀ ਅਗਵਾ ਅਤੇ ਉਸਦੀ ਲਾਸ਼ ਨੂੰ ਖੁਰਦ-ਬੁਰਦ ਕਰਨ ਦੇ ਮਾਮਲੇ ਵਿਚ ਨਾਮਜ਼ਦ ਸਾਬਕਾ ਡੀਜੀਪੀ ਸੁਮੇਧ ਸੈਣੀ ਅੱਜ ਚੁੱਪ ਚੁਪੀਤੇ ਐਸ.ਆਈ.ਟੀ. ਸਾਹਮਣੇ ਪੇਸ਼ ਹੋ ਕੇ ਹਾਜ਼ਰੀ ਲਗਵਾਉਣ ਉਪਰੰਤ ਵਾਪਸ ਚਲੇ ਗਏ। ਸੂਤਰਾਂ ਅਨੁਸਾਰ ਸੁਮੇਧ ਸੈਣੀ ਅੱਜ ਸਵੇਰੇ ਸਾਢੇ 9 ਵਜੇ ਮਟੌਰ ਥਾਣੇ ਵਿਚ ‘ਸਿੱਟ’ ਸਾਹਮਣੇ ਪੇਸ਼ ਹੋਏ। ਇਸ ਦੌਰਾਨ ਐਸ.ਪੀ. (ਡੀ.) ਹਰਮਨਦੀਪ ਹੰਸ ਅਤੇ ਡੀਐਸਪੀ (ਡੀ) ਬਿਕਰਮ ਬਰਾੜ ਵੀ ਉਥੇ ਹਾਜ਼ਰ ਸਨ। ਦੱਸਿਆ ਜਾ ਰਿਹਾ ਹੈ ਕਿ ਲਗਭਗ ਅੱਧਾ ਘੰਟਾ ਸੁਮੇਧ ਸੈਣੀ ਮਟੌਰ ਥਾਣੇ ਵਿਚ ਮੌਜੂਦ ਰਹੇ। ਪਿਛਲੇ ਦਿਨੀਂ ਸਿੱਟ ਵੱਲੋਂ ਪੇਸ਼ ਹੋਣ ਲਈ ਬੁਲਾਏ ਜਾਣ ‘ਤੇ ਉਹ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਸ਼ਰਨ ਵਿੱਚ ਚਲੇ ਗਏ ਸਨ। ਧਿਆਨ ਰਹੇ ਕਿ ਸੁਮੇਧ ਸੈਣੀ ਪਹਿਲੀ ਵਾਰ ਸਿੱਟ ਸਾਹਮਣੇ ਪੇਸ਼ ਹੋਏ ਹਨ। ਸੈਣੀ ਦੇ ਅੱਜ ਮੁਹਾਲੀ ਆਉਣ ਦੀ ਕਿਸੇ ਨੂੰ ਵੀ ਭਿਣਕ ਨਹੀਂ ਸੀ ਕਿਉਂਕਿ ਸਮੁੱਚਾ ਮੀਡੀਆ ਤੇ ਪੁਲਿਸ ਪ੍ਰਸ਼ਾਸਨ ਕਿਸਾਨ ਧਰਨਿਆਂ ਵਿੱਚ ਵਿਅਸਤ ਸੀ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼
ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …