Breaking News
Home / ਪੰਜਾਬ / ਚਰਨਜੀਤ ਚੰਨੀ ਦੀ ਅਗਵਾਈ ‘ਚ ਚਮਕੌਰ ਸਾਹਿਬ ‘ਚ ਧਰਨਾ

ਚਰਨਜੀਤ ਚੰਨੀ ਦੀ ਅਗਵਾਈ ‘ਚ ਚਮਕੌਰ ਸਾਹਿਬ ‘ਚ ਧਰਨਾ

Image Courtesy :.ajitjalandhar

ਵੱਡੀ ਗਿਣਤੀ ‘ਚ ਪੰਜਾਬੀ ਗਾਇਕ ਤੇ ਕਲਾਕਾਰ ਵੀ ਕਿਸਾਨ ਧਰਨਿਆਂ ‘ਚ ਪਹੁੰਚੇ
ਸ੍ਰੀ ਚਮਕੌਰ ਸਾਹਿਬ/ਬਿਊਰੋ ਨਿਊਜ਼
ਕਿਸਾਨ ਵਿਰੋਧੀ ਕਾਨੂੰਨ ਖਿਲਾਫ ਕਾਂਗਰਸ ਪਾਰਟੀ ਵੱਲੋਂ ਸ੍ਰੀ ਚਮਕੌਰ ਸਾਹਿਬ ਦੀ ਅਨਾਜ ਮੰਡੀ ਸਾਹਮਣੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ‘ਚ ਧਰਨਾ ਦਿੱਤਾ ਗਿਆ। ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਚੰਨੀ ਨੇ ਕਿਹਾ ਕਿ ਅਜਿਹੇ ਕਾਨੂੰਨ ਦੇ ਲਾਗੂ ਹੋਣ ਨਾਲ ਅੰਬਾਨੀ ਅਤੇ ਅੰਡਾਨੀ ਵਰਗੇ ਵੱਡੇ ਉਦਯੋਗਪਤੀਆਂ ਵੱਲੋਂ ਕਿਸਾਨਾਂ ਦੀ ਲੁੱਟ ਖਸੁੱਟ ਕੀਤੀ ਜਾਵੇਗੀ। ਇਸੇ ਦੌਰਾਨ ਪੰਜਾਬ ਭਰ ਵਿਚ ਅੱਜ ਕਿਸਾਨਾਂ ਵਲੋਂ ਖੇਤੀ ਆਰਡੀਨੈਂਸਾਂ ਖਿਲਾਫ ਲਗਾਏ ਗਏ ਧਰਨਿਆਂ ਵਿਚ ਵੱਡੀ ਗਿਣਤੀ ਵਿਚ ਪੰਜਾਬੀ ਗਾਇਕਾਂ ਤੇ ਕਲਾਕਾਰਾਂ ਨੇ ਵੀ ਸ਼ਮੂਲੀਅਤ ਕੀਤੀ। ਪ੍ਰਸਿੱਧ ਲੋਕ ਗਾਇਕ ਹਰਭਜਨ ਮਾਨ, ਰਣਜੀਤ ਬਾਵਾ, ਤਰਸੇਮ ਜੱਸੜ ਅਤੇ ਕੁਲਵਿੰਦਰ ਬਿੱਲਾ ਨਾਭਾ ਵਿਖੇ ਕਿਸਾਨ ਧਰਨਿਆਂ ਵਿਚ ਪਹੁੰਚੇ। ਇਸ ਮੌਕੇ ਹਰਭਜਨ ਮਾਨ ਨੇ ਕਿਹਾ ਕਿ ਕੇਂਦਰ ਦੀ ਸਰਕਾਰ ਵੱਲੋਂ ਕਿਸਾਨੀ ਨੂੰ ਲੈ ਕੇ ਜੋ ਬਿੱਲ ਪਾਸ ਕੀਤੇ ਗਏ ਹਨ ਉਹ ਨਿੰਦਣਯੋਗ ਹਨ। ਇਸੇ ਤਰ੍ਹਾਂ ਸਿੱਧੂ ਮੂਸੇਵਾਲਾ ਨੇ ਵੀ ਮਾਨਸਾ ਵਿਚ ਕਿਸਾਨ ਧਰਨੇ ਵਿਚ ਹਾਜ਼ਰੀ ਲਗਵਾਈ।

Check Also

ਸੁਖਬੀਰ ਬਾਦਲ ਨੇ ਕੇਂਦਰੀ ਸਿਆਸੀ ਪਾਰਟੀਆਂ ’ਤੇ ਲਗਾਏ ਆਰੋਪ

ਕਿਹਾ : ਦਿੱਲੀ ਵਾਲੇ ਪੰਜਾਬ ’ਚ ਆਉਂਦੇ ਹਨ ਲੁੱਟਣ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ …