Breaking News
Home / ਪੰਜਾਬ / ਸੁਖਬੀਰ ਅਤੇ ਹਰਸਿਮਰਤ ਬਾਦਲ ਵੀ ਕਿਸਾਨਾਂ ਦੇ ਧਰਨੇ ‘ਚ ਹੋਏ ਸ਼ਾਮਲ

ਸੁਖਬੀਰ ਅਤੇ ਹਰਸਿਮਰਤ ਬਾਦਲ ਵੀ ਕਿਸਾਨਾਂ ਦੇ ਧਰਨੇ ‘ਚ ਹੋਏ ਸ਼ਾਮਲ

Image Courtesy :jagbani(punjabkesari)

ਸੁਖਬੀਰ ਬੋਲੇ – ਅਕਾਲੀ ਦਲ ਦਾ ਮਾਰਚ ਦਿੱਲੀ ਦਾ ਤਖ਼ਤ ਹਿਲਾ ਕੇ ਰੱਖ ਦੇਵੇਗਾ
ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਆਰਡੀਨੈਂਸਾਂ ਖ਼ਿਲਾਫ਼ ਕਿਸਾਨਾਂ ਵਲੋਂ ਸ੍ਰੀ ਮੁਕਤਸਰ ਸਾਹਿਬ ‘ਚ ਦਿੱਤੇ ਧਰਨੇ ਨੂੰ ਸੰਬੋਧਨ ਕਰਦਿਆਂ ਸੁਨੀਲ ਜਾਖੜ ਨੂੰ ਬੇਵਕੂਫ਼ ਤੱਕ ਦੱਸਿਆ ਅਤੇ ਕਿਹਾ ਕਿ ਕਾਂਗਰਸ ਨੇ ਇਸ ਨੂੰ ਪਤਾ ਨਹੀਂ ਕਿਵੇਂ ਪ੍ਰਧਾਨ ਬਣਾ ਦਿੱਤਾ। ਇਸ ਤਰ੍ਹਾਂ ਹੀ ਆਮ ਆਦਮੀ ਪਾਰਟੀ ਨੇ ਦਿੱਲੀ ਵਿਚ ਗੰਦ ਪਾਇਆ ਹੋਇਆ ਹੈ ਅਤੇ ਇਹ ਬਹੁਤ ਮਾੜੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਆਪਸ ਵਿਚ ਰਲੇ ਹੋਏ ਹਨ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦਾ ਅਜੇ ਤੱਕ ਅਸਤੀਫ਼ਾ ਪ੍ਰਵਾਨ ਨਹੀਂ ਕੀਤਾ, ਜੋ ਉਨ੍ਹਾਂ ਨੇ ਕਾਫ਼ੀ ਸਮਾਂ ਪਹਿਲਾਂ ਦਿੱਤਾ ਸੀ। ਉਨ੍ਹਾਂ ਕਿਹਾ ਕਿ ਪਹਿਲੀ ਅਕਤੂਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਆਨੰਦਪੁਰ ਸਾਹਿਬ ਤੋਂ ਚੰਡੀਗੜ੍ਹ ਤੱਕ ਮਾਰਚ ਕੱਢਿਆ ਜਾਵੇਗਾ। ਸੁਖਬੀਰ ਨੇ ਦੱਸਿਆ ਕਿ ਇਹ ਮਾਰਚ ਕੈਪਟਨ ਅਮਰਿੰਦਰ ਅਤੇ ਦਿੱਲੀ ਦੇ ਤਖ਼ਤ ਨੂੰ ਹਿਲਾ ਦੇਵੇਗਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਕਿਸਾਨਾਂ ਦੇ ਹੱਕ ਵਿਚ ਖੜ੍ਹ ਕੇ ਅੱਗੇ ਹੋ ਕੇ ਸੰਘਰਸ਼ ਕਰੇਗਾ। ਧਿਆਨ ਰਹੇ ਕਿ ਸੁਖਬੀਰ ਅਤੇ ਹਰਸਿਮਰਤ ਟਰੈਕਟਰ ‘ਤੇ ਬੈਠ ਕੇ ਕਿਸਾਨ ਧਰਨੇ ਵਿਚ ਪਹੁੰਚੇ।

Check Also

ਪੰਜਾਬ ਦੇ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੌਕਰੀ ਛੱਡ ਕੇ ਕਾਂਗਰਸ ’ਚ ਹੋਏ ਸ਼ਾਮਲ

ਫਿਰੋਜ਼ਪੁਰ ਤੋਂ ਟਿਕਟ ਮਿਲਣ ਦੀ ਸੰਭਾਵਨਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਦੇ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ …