ਕਿਹਾ – ਖੇਤੀ ਬਿੱਲ ਰੱਦ ਕਰਵਾਉਣ ਲਈ ਮਤੇ ਪਾਸ ਕਰਨ ਗਰਾਮ ਪੰਚਾਇਤਾਂ
ਸੰਗਰੂਰ/ਬਿਊਰੋ ਨਿਊਜ਼
ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਤਿੰਨ ਕਿਸਾਨ ਵਿਰੋਧੀ ਆਰਡੀਨੈਂਸ ਜਾਰੀ ਕਰਕੇ ਸਾਡੀ ਪੱਗ ਨੂੰ ਹੱਥ ਪਾਉਣ ਦੀ ਕੋਸ਼ਿਸ਼ ਕਰਨ ਦੇ ਨਾਲ-ਨਾਲ ਪੰਜਾਬ ਦੀ ਕਿਸਾਨੀ ਅਤੇ ਸਾਡੀ ਰੋਜ਼ੀ ਰੋਟੀ ਉਪਰ ਵੱਡਾ ਹਮਲਾ ਕਰਕੇ ਸਾਡੀਆਂ ਜ਼ਮੀਨਾਂ ਤੱਕ ਹਥਿਆਉਣ ਦੀ ਕੋਸ਼ਿਸ਼ ਕੀਤੀ ਹੈ। ਜਿਸ ਨੂੰ ਅਸੀਂ ਕਿਸੇ ਵੀ ਹਾਲ ‘ਚ ਬਰਦਾਸ਼ਤ ਨਹੀਂ ਕਰਾਂਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਿਸਾਨਾਂ ਦੇ ਧਰਨੇ ਵਿਚ ਸ਼ਾਮਲ ਹੋਏ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕੀਤਾ। ਭਵਾਨੀਗੜ੍ਹ ‘ਚ ਭਗਵੰਤ ਨੇ ਕਿਹਾ ਕਿ ਪਿੰਡਾਂ ਦੀਆਂ ਪੰਚਾਇਤਾਂ ਕੋਲ ਗਰਾਮ ਸਭਾ ਬੁਲਾਉਣ ਦਾ ਹੱਕ ਹੈ ਅਤੇ ਹੁਣ ਪੰਚਾਇਤਾਂ ਨੂੰ ਪਿੰਡ-ਪਿੰਡ ਗਰਾਮ ਸਭਾ ਬੁਲਾ ਕੇ ਇਨ੍ਹਾਂ ਆਰਡੀਨੈਂਸਾਂ ਦੇ ਵਿਰੋਧ ਵਿਚ ਅਤੇ ਇਨ੍ਹਾਂ ਆਰਡੀਨੈਂਸਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਬਹੁਮਤ ਨਾਲ ਮਤੇ ਪਾਸ ਕਰਨੇ ਚਾਹੀਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਹਰਸਿਮਰਤ ਕੌਰ ਬਾਦਲ ਸਮੇਤ ਪੂਰਾ ਬਾਦਲ ਪਰਿਵਾਰ ਪਹਿਲਾਂ ਖੇਤੀ ਆਰਡੀਨੈਂਸਾਂ ਦੇ ਹੱਕ ਵਿਚ ਸੀ ਅਤੇ ਹੁਣ ਕਿਸਾਨਾਂ ਦੇ ਵਿਰੋਧ ਨੂੰ ਦੇਖਦਿਆਂ ਆਰਡੀਨੈਂਸਾਂ ਦੇ ਖਿਲਾਫ ਹੋ ਗਏ ਹਨ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਪਰਵਾਸੀਆਂ ਨੂੰ ਜਾਣਬੁੱਝ ਕੇ ਅੰਮਿ੍ਰਤਸਰ ਲਿਆਉਣ ਦਾ ਲਗਾਇਆ ਆਰੋਪ
ਕਿਹਾ : ਕੇਂਦਰ ਸਰਕਾਰ ਪੰਜਾਬ ਨੂੰ ਕਰਨਾ ਚਾਹੁੰਦੀ ਹੈ ਬਦਨਾਮ ਚੰਡੀਗੜ੍ਹ/ਬਿਊਰੋ ਨਿਊਜ਼ : ਅਮਰੀਕਾ ਗੈਰਕਾਨੂੰਨੀ …