
ਚੰਡੀਗੜ੍ਹ/ਬਿਊਰੋ ਨਿਊਜ਼
ਭਾਰਤ ਦੇ ਕਈ ਸੂਬਿਆਂ ਵਿਚ ਕਿਸਾਨ ਅੰਦੋਲਨ ਜ਼ੋਰ ਫੜਦਾ ਜਾ ਰਿਹਾ ਹੈ। ਇਸਦੇ ਚੱਲਦਿਆਂ ਕਿਸਾਨਾਂ ਨੇ ਪੰਜਾਬ ਵਿਚ ਰੇਲ ਰੋਕੋ ਅੰਦੋਲਨ 29 ਸਤੰਬਰ ਤੱਕ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਖੇਤੀ ਬਿੱਲਾਂ ਦਾ ਜ਼ੋਰਦਾਰ ਵਿਰੋਧ ਕਰਦੇ ਪੰਜਾਬ ਭਰ ਦੇ ਕਿਸਾਨ ਹੁਣ ਅਗਲੇ ਚਾਰ ਦਿਨ ਤੱਕ ਰੇਲ ਟਰੈਕਾਂ ‘ਤੇ ਹੀ ਡਟੇ ਰਹਿਣਗੇ। ਅੱਜ ਪੰਜਾਬ ਬੰਦ ਨੂੰ ਮਿਲੇ ਵੱਡੇ ਪੱਧਰ ‘ਤੇ ਸਮਰਥਨ ਤੋਂ ਬਾਅਦ ਰੇਲ ਰੋਕੋ ਅੰਦੋਲਨ ਨੂੰ ਚਾਰ ਦਿਨ ਤੱਕ ਹੋਰ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਧਿਆਨ ਰਹੇ ਕਿ ਪਹਿਲਾਂ ਕਿਸਾਨਾਂ ਨੇ 23 ਸਤੰਬਰ ਤੋਂ 48 ਘੰਟੇ ਲਈ ਯਾਨੀ 26 ਸਤੰਬਰ ਤੱਕ ਰੇਲ ਰੋਕੋ ਅੰਦੋਲਨ ਕਰਨ ਦਾ ਐਲਾਨ ਕੀਤਾ ਸੀ।