Breaking News
Home / ਭਾਰਤ / ਭਾਰਤ ‘ਚ 50 ਲੱਖ ਤੋਂ ਜ਼ਿਆਦਾ ਕਰੋਨਾ ਪੀੜਤ ਹੋਏ ਸਿਹਤਯਾਬ

ਭਾਰਤ ‘ਚ 50 ਲੱਖ ਤੋਂ ਜ਼ਿਆਦਾ ਕਰੋਨਾ ਪੀੜਤ ਹੋਏ ਸਿਹਤਯਾਬ

Image Courtesy :jagbani(punjabkesari)

ਦੇਸ਼ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 61 ਲੱਖ ਦੇ ਨੇੜੇ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਦੁਨੀਆ ਦਾ ਇਕਲੌਤਾ ਦੇਸ਼ ਹੈ, ਜਿੱਥੇ 50 ਲੱਖ ਤੋਂ ਜ਼ਿਆਦਾ ਕਰੋਨਾ ਪੀੜਤ ਸਿਹਤਯਾਬ ਹੋਏ ਹਨ ਅਤੇ ਰਿਕਵਰੀ ਦਰ ਵੀ 83 ਫੀਸਦੀ ਦੇ ਕਰੀਬ ਹੋ ਗਈ ਹੈ। ਇਸਦੇ ਚੱਲਦਿਆਂ ਭਾਰਤ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 61 ਲੱਖ ਦੇ ਨੇੜੇ ਪਹੁੰਚ ਚੁੱਕਾ ਹੈ ਅਤੇ ਹੁਣ ਤੱਕ 96 ਹਜ਼ਾਰ ਤੋਂ ਜ਼ਿਆਦਾ ਵਿਅਕਤੀਆਂ ਦੀ ਜਾਨ ਵੀ ਜਾ ਚੁੱਕੀ ਹੈ। ਉਧਰ ਦੂਜੇ ਪਾਸੇ ਸੰਸਾਰ ਭਰ ਵਿਚ ਕਰੋਨਾ ਪੀੜਤਾਂ ਦੀ ਗਿਣਤੀ 3 ਕਰੋੜ 33 ਲੱਖ ਤੋਂ ਟੱਪ ਗਈ ਹੈ ਅਤੇ 2 ਕਰੋੜ 47 ਲੱਖ ਦੇ ਕਰੀਬ ਕਰੋਨਾ ਮਰੀਜ਼ ਤੰਦਰੁਸਤ ਵੀ ਹੋਏ ਹਨ। ਧਿਆਨ ਰਹੇ ਕਿ ਦੁਨੀਆ ਭਰ ਵਿਚ ਹੁਣ ਤੱਕ ਕਰੋਨਾ 10 ਲੱਖ ਤੋਂ ਵੱਧ ਵਿਅਕਤੀਆਂ ਦੀ ਜਾਨ ਲੈ ਚੁੱਕਾ ਹੈ। ਇਸੇ ਦੌਰਾਨ ਪੰਜਾਬ ਵਿਚ ਵੀ ਕਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 11 ਹਜ਼ਾਰ ਤੋਂ ਪਾਰ ਹੋ ਗਈ ਹੈ ਅਤੇ 90 ਹਜ਼ਾਰ ਦੇ ਕਰੀਬ ਕਰੋਨਾ ਪੀੜਤ ਠੀਕ ਵੀ ਹੋ ਚੁੱਕੇ ਹਨ। ਪੰਜਾਬ ਵਿਚ ਕਰੋਨਾ ਐਕਟਿਵ ਮਰੀਜ਼ਾਂ ਦੀ ਗਿਣਤੀ 18 ਹਜ਼ਾਰ ਤੋਂ ਜ਼ਿਆਦਾ ਹੈ ਅਤੇ 3300 ਦੇ ਕਰੀਬ ਮੌਤਾਂ ਵੀ ਹੋ ਚੁੱਕੀਆਂ ਹਨ।

Check Also

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 8300 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਵਿਕਾਸ ਪ੍ਰੋਜੈਕਟਾਂ ਲਈ ਤਾਮਿਲਨਾਡੂ ਵਾਸੀਆਂ ਨੂੰ ਦਿੱਤੀ ਵਧਾਈ ਰਾਮੇਸ਼ਵਰਮ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ …