9.4 C
Toronto
Friday, November 7, 2025
spot_img
Homeਪੰਜਾਬਸ਼੍ਰੋਮਣੀ ਕਮੇਟੀ ਦੇ ਪੇਸ਼ ਕੀਤੇ ਗਏ ਸਾਲਾਨਾ ਬਜਟ ਨੂੰ ਮਿਲੀ ਪ੍ਰਵਾਨਗੀ

ਸ਼੍ਰੋਮਣੀ ਕਮੇਟੀ ਦੇ ਪੇਸ਼ ਕੀਤੇ ਗਏ ਸਾਲਾਨਾ ਬਜਟ ਨੂੰ ਮਿਲੀ ਪ੍ਰਵਾਨਗੀ

ਬੈਂਸ, ਸੇਖਵਾਂ ਤੇ ਵਿਰੋਧੀ ਧਿਰਾਂ ਨਾਲ ਸਬੰਧਤ ਮੈਂਬਰਾਂ ਨੇ ਕਾਲੀਆਂ ਪੱਟੀਆਂ ਬੰਨ੍ਹ ਕੇ ਕੀਤਾ ਵਿਰੋਧ
ਅੰਮ੍ਰਿਤਸਰ/ਬਿਊਰੋ ਨਿਊਜ਼
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲਾਨਾ ਬਜਟ ਇਜਲਾਸ ਅੱਜ ਐੱਸਜੀਪੀਸੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਪੇਸ਼ ਕੀਤਾ ਗਿਆ। ਇਸ ਮੌਕੇ ਸੇਵਾ ਸਿੰਘ ਸੇਖਵਾਂ, ਬਲਵਿੰਦਰ ਸਿੰਘ ਬੈਂਸ ਅਤੇ ਢੀਂਡਸਾ ਧੜੇ ਵੱਲੋਂ ਜ਼ਬਰਦਸਤ ਹੰਗਾਮਾ ਕੀਤਾ ਗਿਆ। ਇਸ ਮੌਕੇ ਵਿਰੋਧੀਆਂ ਵੱਲੋਂ ਕਾਲੀਆਂ ਪੱਟੀਆਂ ਬੰਨ੍ਹ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੀ ਗੁੰਮਸ਼ੁਦਗੀ ਬਾਰੇ ਸਵਾਲ ਚੁੱਕੇ ਗਏ। ਇਸਦੇ ਚੱਲਦਿਆਂ ਐੱਸਜੀਪੀਸੀ ਵੱਲੋਂ 9 ਅਰਬ, 81 ਕਰੋੜ, 94 ਲੱਖ ਰੁਪਏ ਦਾ ਬਜਟ ਪੇਸ਼ ਕੀਤਾ ਗਿਆ। ਪਿਛਲੇ ਸਾਲ ਇਹ ਬਜਟ 12 ਅਰਬ 30 ਕਰੋੜ 30 ਲੱਖ ਰੁਪਏ ਦਾ ਸੀ। ਬਜਟ ‘ਤੇ ਚਾਹੇ ਸਰਬਸੰਮਤੀ ਨਾਲ ਮੋਹਰ ਲੱਗ ਗਈ, ਪਰ ਇਸ ਦੌਰਾਨ ਖੂਬ ਹੰਗਾਮਾ ਵੀ ਹੋਇਆ। ਸ਼੍ਰੋਮਣੀ ਕਮੇਟੀ ਨੇ ਇਜਲਾਸ ਦੌਰਾਨ ਭਾਰਤ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਕਿਸਾਨ ਵਿਰੋਧੀ ਦੱਸਿਆ। ਬਜਟ ਦੌਰਾਨ ਵਿਰੋਧੀ ਧਿਰ ਦੇ ਮੈਂਬਰਾਂ ਵੱਲੋਂ ਆਪਣੀ ਗੱਲ ਸਾਹਮਣੇ ਰੱਖਣ ਲਈ ਰੌਲਾ-ਰੱਪਾ ਵੀ ਪਾਇਆ ਗਿਆ, ਜਿਨ੍ਹਾਂ ਨੂੰ ਮਗਰੋਂ ਆਪਣੀ ਗੱਲ ਕਹਿਣ ਦਾ ਮੌਕਾ ਦਿੱਤਾ ਗਿਆ। ਚੇਤੇ ਰਹੇ ਕਿ ਕਰੋਨਾ ਮਹਾਮਾਰੀ ਕਾਰਨ ਐਤਕੀਂ ਸ਼੍ਰੋਮਣੀ ਕਮੇਟੀ ਦਾ ਸਾਲਾਨਾ ਬਜਟ ਮਾਰਚ ਮਹੀਨੇ ਵਿੱਚ ਪੇਸ਼ ਨਹੀਂ ਹੋ ਸਕਿਆ ਸੀ।

RELATED ARTICLES
POPULAR POSTS