ਸੁਮੇਧ ਸੈਣੀ ਤੇ ਉਮਰਾਨੰਗਲ ਨੂੰ ਬਣਾਇਆ ਮੁਲਜ਼ਮ
ਫਰੀਦਕੋਟ/ਬਿਊਰੋ ਨਿਊਜ਼
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿਚ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਤੇ ਸਾਬਕਾ ਆਈ ਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਮੁਲਜ਼ਮ ਬਣਾ ਲਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਐਸ ਆਈ ਟੀ ਨੇ ਅਦਾਲਤ ਵਿਚ ਇਹ ਲਿਖਤੀ ਰੂਪ ਵਿਚ ਦੇ ਦਿੱਤਾ ਹੈ ਕਿ ਇਹਨਾਂ ਦੋਵਾਂ ਸੈਣੀ ਤੇ ਉਮਰਾਨੰਗਲ ਨੂੰ ਕੇਸ ਵਿਚ ਮੁਲਜ਼ਮ ਬਣਾਇਆ ਜਾਵੇ। ਇਸਦੇ ਚੱਲਦਿਆਂ ਇਸ ਕੇਸ ਵਿਚ ਹੁਣ ਨਵਾਂ ਮੋੜ ਆ ਗਿਆ ਹੈ। ਧਿਆਨ ਰਹੇ ਕਿ ਸੈਣੀ ਇਸ ਤੋਂ ਪਹਿਲਾਂ ਬਲਵੰਤ ਸਿੰਘ ਮੁਲਤਾਨੀ ਕੇਸ ਵਿਚ ਅਗਵਾ ਤੇ ਕਤਲ ਦੇ ਆਰੋਪਾਂ ਦਾ ਸਾਹਮਣਾ ਕਰ ਰਹੇ ਹਨ। ਬਾਜਾਖਾਨਾ ਪੁਲਿਸ ਨੇ ਸੁਮੇਧ ਸੈਣੀ ਤੇ ਉਮਰਾਨੰਗਲ ਨੂੰ ਇਰਾਦਾ ਕਤਲ ਕਰਨ ਤੇ ਹਥਿਆਰਾਂ ਦੀ ਦੁਰਵਰਤੋਂ, ਸਾਜ਼ਿਸ਼ ਰਚਣ ਤੇ ਝੂਠੀ ਗਵਾਹੀ ਆਦਿ ਤਿਆਰ ਕਰਨ ਦੇ ਇਲਜ਼ਾਮਾਂ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਹੈ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …