14.7 C
Toronto
Wednesday, August 26, 2026
spot_img
Homeਪੰਜਾਬਸੁਮੇਧ ਸੈਣੀ ਮੋਹਾਲੀ ਦੇ ਥਾਣੇ 'ਚ ਹੋਏ ਪੇਸ਼

ਸੁਮੇਧ ਸੈਣੀ ਮੋਹਾਲੀ ਦੇ ਥਾਣੇ ‘ਚ ਹੋਏ ਪੇਸ਼

ਸੁਮੇਧ ਸੈਣੀ ਮੋਹਾਲੀ ਦੇ ਥਾਣੇ ‘ਚ ਹੋਏ ਪੇਸ਼
Image Courtesy :jagbani(punjabkesari)

ਮੁਲਤਾਨੀ ਮਾਮਲੇ ‘ਚ ਹੋਈ ਪੁੱਛਗਿੱਛ
ਮੁਹਾਲੀ/ਬਿਊਰੋ ਨਿਊਜ਼
ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਆਖਰਕਾਰ ਅੱਜ ਮੋਹਾਲੀ ਦੇ ਮਟੌਰ ਥਾਣੇ ਵਿਚ ਪੇਸ਼ ਹੋ ਹੀ ਗਏ ਅਤੇ ਸੈਣੀ ਕੋਲੋਂ ਬਲਵੰਤ ਸਿੰਘ ਮੁਲਤਾਨੀ ਮਾਮਲੇ ਵਿਚ ਪੁੱਛਗਿੱਛ ਵੀ ਹੋਈ। ਮੁਲਤਾਨੀ ਅਗਵਾ ਅਤੇ ਕਤਲ ਮਾਮਲੇ ਵਿਚ ਵਿਸ਼ੇਸ਼ ਜਾਂਚ ਟੀਮ ਵਲੋਂ ਸੁਮੇਧ ਸੈਣੀ ਨੂੰ ਥਾਣਾ ਮਟੌਰ ਵਿਚ ਪੇਸ਼ ਹੋਣ ਲਈ ਕਿਹਾ ਗਿਆ ਸੀ ਅਤੇ ਪਿਛਲੇ ਦਿਨੀਂ ਜਾਂਚ ਵਿਚ ਸ਼ਾਮਲ ਹੋਣ ਲਈ ਸੈਣੀ ਨੂੰ ਦੂਜਾ ਨੋਟਿਸ ਜਾਰੀ ਕੀਤਾ ਗਿਆ ਸੀ। ਸਾਬਕਾ ਡੀਜੀਪੀ ਸਵੇਰੇ 11 ਵਜੇ ਆਪਣੇ ਵਕੀਲਾਂ ਅਤੇ ਸੁਰੱਖਿਆ ਅਮਲੇ ਨਾਲ ਥਾਣੇ ਪਹੁੰਚੇ। ਜ਼ਿਕਰਯੋਗ ਹੈ ਕਿ ਲੰਘੀ 15 ਸਤੰਬਰ ਨੂੰ ਸੁਪਰੀਮ ਕੋਰਟ ਵਿਚੋਂ ਆਰਜ਼ੀ ਜ਼ਮਾਨਤ ਮਿਲਣ ਦੇ ਬਾਵਜੂਦ ਸਾਬਕਾ ਡੀਜੀਪੀ ਪੁਲਿਸ ਜਾਂਚ ਵਿਚ ਸ਼ਾਮਲ ਹੋਣ ਤੋਂ ਟਾਲਾ ਵੱਟਦੇ ਆ ਰਹੇ ਸਨ। ਸੁਪਰੀਮ ਕੋਰਟ ਨੇ ਹਾਲਾਂਕਿ ਸੈਣੀ ਦੀ ਗ੍ਰਿਫਤਾਰੀ ‘ਤੇ ਆਰਜ਼ੀ ਰੋਕ ਲਗਾਉਣ ਸਮੇਂ ਉਸ ਨੂੰ ਪੁਲਿਸ ਦਾ ਜਾਂਚ ਵਿਚ ਸਹਿਯੋਗ ਦੇਣ ਲਈ ਕਿਹਾ ਸੀ।

RELATED ARTICLES
POPULAR POSTS