ਨਵੀਂ ਦਿੱਲੀ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਉਨ੍ਹਾਂ ਦੇ 113ਵੇਂ ਜਨਮ ਦਿਹਾੜੇ ਮੌਕੇ ਯਾਦ ਕਰਦਿਆਂ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਭਗਤ ਸਿੰਘ ਜੀ ਦੀ ਬਹਾਦਰੀ ਅਤੇ ਬਹਾਦਰੀ ਦੀ ਗਾਥਾ ਸਦਾ ਹੀ ਦੇਸ਼ ਵਾਸੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ। ਇਸ ਮੌਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਰੱਖਿਆ ਮੰਤਰੀ ਰਾਜਨਾਥ ਸਮੇਤ ਬਹੁਤ ਸਾਰੇ ਆਗੂਆਂ ਨੇ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭਗਤ ਸਿੰਘ ਦੀ ਸੂਰਬੀਰਤਾ ਤੇ ਬਹਾਦਰੀ ਭਾਰਤ ਵਾਸੀਆਂ ਲਈ ਹਮੇਸ਼ਾ ਪ੍ਰੇਰਨਾ ਸਰੋਤ ਰਹੇਗੀ। ਜ਼ਿਕਰਯੋਗ ਹੈ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਅੱਜ ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਕਈ ਸਿਆਸੀ ਪਾਰਟੀਆਂ ਨੇ ਪਹੁੰਚ ਕੇ ਸ਼ਹੀਦ ਨੂੰ ਸ਼ਰਧਾਂਜਲੀ ਅਰਪਿਤ ਕੀਤੀ।
Check Also
ਮਹਾਰਾਸ਼ਟਰ ’ਚ ਭਾਜਪਾ-ਸ਼ਿਵਸੈਨਾ ਵਿਚਾਲੇ ਗ੍ਰਹਿ ਮੰਤਰਾਲੇ ਨੂੰ ਲੈ ਕੇ ਫਸਿਆ ਪੇਚ
ਭਾਜਪਾ ਨੇ ਮੁੱਖ ਮੰਤਰੀ ਵਜੋਂ ਦੇਵੇਂਦਰ ਫੜਨਵੀਸ ਦਾ ਨਾਮ ਕੀਤਾ ਤੈਅ ਮੁੰਬਈ/ਬਿਊਰੋ ਨਿਊਜ਼ : ਮਹਾਰਾਸ਼ਟਰ …