ਸੁਖਬੀਰ ਨੇ ਕਿਹਾ – ਸਾਡਾ ਕੋਈ ਬੈਕ ਗੇਅਰ ਨਹੀਂ
ਗੁਰਦਾਸਪੁਰ/ਬਿਊਰੋ ਨਿਊਜ਼
ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਖਿਲਾਫ ਸ਼੍ਰੋਮਣੀ ਅਕਾਲੀ ਦਲ ਨੇ ਪੂਰੀ ਤਰ੍ਹਾਂ ਮੋਰਚਾ ਖੋਲ੍ਹ ਦਿੱਤਾ ਹੈ। ਭਾਜਪਾ ਗਠਜੋੜ ਤੋਂ ਵੱਖ ਹੋਣ ਤੋਂ ਬਾਅਦ ਅੱਜ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਗੁਰਦਾਸਪੁਰ ਪਹੁੰਚੇ ਅਤੇ ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਦੇ ਨਾਲ ਹੀ ਸੰਘਰਸ਼ ਕਰਨਗੇ। ਭਾਜਪਾ ਨਾਲ ਦੁਬਾਰਾ ਗਠਜੋੜ ਦੀ ਸੰਭਾਵਾਨਾ ਸਬੰਧੀ ਸੁਖਬੀਰ ਨੇ ਕਿਹਾ ਕਿ ਸਾਡਾ ਕੋਈ ਬੈਕ ਗੇਅਰ ਨਹੀਂ ਹੈ ਅਤੇ ਹੁਣ ਭਾਜਪਾ ਨਾਲ ਮੁੜ ਗਠਜੋੜ ਦੀ ਸੰਭਾਵਨਾ ਨਹੀਂ ਹੈ। ਸੁਖਬੀਰ ਨੇ ਕਿਹਾ ਕਿ ਖੇਤੀ ਬਿੱਲਾਂ ਨੂੰ ਪਾਸ ਕਰਕੇ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਧੱਕੇਸ਼ਾਹੀ ਕੀਤੀ ਹੈ। ਸੁਖਬੀਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲੋਂ ਮੰਗ ਕੀਤੀ ਕਿ ਉਹ ਕਿਸਾਨਾਂ ਦੇ ਮੁੱਦੇ ‘ਤੇ ਵਿਸ਼ੇਸ਼ ਸੈਸ਼ਨ ਬੁਲਾਉਣ।
Check Also
ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ
ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …