16 C
Toronto
Sunday, October 5, 2025
spot_img
Homeਪੰਜਾਬਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਬਾਜਵਾ ਅਤੇ ਦੂਲੋਂ

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਬਾਜਵਾ ਅਤੇ ਦੂਲੋਂ

Image Courtesy :britannica

ਖੇਤੀ ਬਿੱਲਾਂ ਖ਼ਿਲਾਫ਼ ਜਿੱਤ ਲਈ ਕੀਤੀ ਅਰਦਾਸ
ਅੰਮ੍ਰਿਤਸਰ/ਬਿਊਰੋ ਨਿਊਜ਼
ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਅਤੇ ਸ਼ਮਸ਼ੇਰ ਸਿੰਘ ਦੂਲੋਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਖੇਤੀ ਬਿੱਲਾਂ ਖਿਲਾਫ਼ ਜਿੱਤ ਲਈ ਅਰਦਾਸ ਕੀਤੀ। ਬਾਜਵਾ ਨੇ ਆਖਿਆ ਕਿ ਇਸ ਲੜਾਈ ਵਿੱਚ ਸਮੁੱਚੀਆਂ ਸਿਆਸੀ ਧਿਰਾਂ ਨੂੰ ਆਪਸੀ ਮਤਭੇਦ ਇਕ ਪਾਸੇ ਰੱਖ ਕੇ ਕਿਸਾਨ ਹਿੱਤਾਂ ਲਈ ਇਕਜੁੱਟ ਹੋ ਕੇ ਲੜਾਈ ਲੜਨੀ ਚਾਹੀਦੀ ਹੈ। ਉਨ੍ਹਾਂ ਆਖਿਆ ਕਿ ਰਾਸ਼ਟਰਪਤੀ ਨੇ ਇਨ੍ਹਾਂ ਕਿਸਾਨ ਵਿਰੋਧੀ ਖੇਤੀ ਬਿੱਲਾਂ ‘ਤੇ ਦਸਤਖਤ ਕਰਕੇ ਕਿਸਾਨਾਂ ਦੇ ‘ਡੈੱਥ ਵਾਰੰਟ’ ਉੱਤੇ ਦਸਤਖਤ ਕਰ ਦਿੱਤੇ ਹਨ। ਉਨ੍ਹਾਂ ਆਖਿਆ ਕਿ 255 ਸਾਲ ਦੇ ਵਕਫ਼ੇ ਵਿੱਚ ਇਹ ਦੂਜੀ ਵਾਰ ਵੱਡੀ ਗਲਤੀ ਕੀਤੀ ਗਈ ਹੈ। ਇਸ ਤੋਂ ਪਹਿਲਾਂ 1765 ਵਿੱਚ ਈਸਟ ਇੰਡੀਆ ਕੰਪਨੀ ਨਾਲ ਸਮਝੌਤਾ ਕਰਕੇ ਟੈਕਸ ਵਸੂਲਣ ਦੇ ਹੱਕ ਦਿੱਤੇ ਗਏ ਸਨ ਅਤੇ ਹੁਣ ਦੂਜੀ ਵਾਰ ਰਾਸ਼ਟਰਪਤੀ ਨੇ ਖੇਤੀ ਬਿੱਲਾਂ ‘ਤੇ ਦਸਤਖ਼ਤ ਕਰਕੇ ਗਲਤੀ ਨੂੰ ਦੁਹਰਾਇਆ ਹੈ। ਉਨ੍ਹਾਂ ਪੰਜਾਬ ਦੀ ਜਨਤਾ ਨੂੰ ਇੱਕਜੁੱਟ ਹੋਣ ਦਾ ਸੱਦਾ ਦਿੱਤਾ।

RELATED ARTICLES
POPULAR POSTS