ਪੰਜਾਬ ਯੂਥ ਕਾਂਗਰਸ ਦੇ ਕਾਰਕੁਨਾਂ ਨੇ ਇੰਡੀਆ ਗੇਟ ਅੱਗੇ ਟਰੈਕਟਰ ਨੂੰ ਲਗਾਈ ਅੱਗ ਅਤੇ ਭਗਤ ਸਿੰਘ ਅਮਰ ਰਹੇ ਦੇ ਲਗਾਏ ਨਾਅਰੇ
ਨਵੀਂ ਦਿੱਲੀ/ਬਿਊਰੋ ਨਿਊਜ਼
ਕਿਸਾਨ ਵਿਰੋਧੀ ਖੇਤੀ ਬਿੱਲਾਂ ‘ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਹੋਰਾਂ ਦੀ ਮੋਹਰ ਲੱਗ ਚੁੱਕੀ ਹੈ ਅਤੇ ਹੁਣ ਖੇਤੀ ਬਿੱਲ ਕਾਨੂੰਨ ਬਣ ਗਏ ਹਨ। ਇਸ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਸਮੇਤ ਕਈ ਰਾਜਾਂ ਵਿਚ ਕਿਸਾਨਾਂ ਦਾ ਰੋਹ ਹੋਰ ਵੀ ਵਧ ਗਿਆ ਹੈ। ਇਸਦੇ ਚੱਲਦਿਆਂ ਖੇਤੀ ਬਿੱਲਾਂ ਖਿਲਾਫ਼ ਪੰਜਾਬ ਯੂਥ ਕਾਂਗਰਸ ਦੇ ਕਾਰਕੁਨਾਂ ਨੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਦੀ ਅਗਵਾਈ ਵਿਚ ਅੱਜ ਸਵੇਰੇ ਦਿੱਲੀ ਦੇ ਇੰਡੀਆ ਗੇਟ ਅੱਗੇ ਟਰੈਕਟਰ ਨੂੰ ਅੱਗ ਲਗਾ ਦਿੱਤੀ ਅਤੇ ‘ਭਗਤ ਸਿੰਘ ਅਮਰ ਰਹੇ’ ਦੇ ਨਾਅਰੇ ਵੀ ਲਗਾਏ। ਦਿੱਲੀ ਪੁਲਿਸ ਨੇ ਇਸ ਮਾਮਲੇ ਵਿੱਚ 5 ਨੌਜਵਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਇਹ ਨੌਜਵਾਨ ਰਾਸ਼ਟਰਪਤੀ ਵੱਲੋਂ ਪਾਸ ਕੀਤੇ ਖੇਤੀ ਬਾਰੇ ਬਿੱਲਾਂ ਖਿਲਾਫ਼ ਰੋਸ ਪ੍ਰਗਟਾਉਣ ਲਈ ਰਾਜ ਪਥ ‘ਤੇ ਪੁੱਜੇ ਸਨ। ਇਸ ਦੌਰਾਨ ਨਵੀਂ ਦਿੱਲੀ ਦੇ ਡੀਸੀਪੀ ਈਸ਼ ਸਿੰਘਾਲ ਨੇ ਕਿਹਾ ਕਿ ਇਸ ਘਟਨਾ ਵਿੱਚ ਸ਼ਾਮਲ ਵਿਅਕਤੀ ਯੂਥ ਕਾਂਗਰਸ ਪੰਜਾਬ ਦੇ ਮੈਂਬਰ ਦੱਸੇ ਜਾਂਦੇ ਹਨ ਤੇ ਸਾਰੇ ਮੁਹਾਲੀ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੌਜਵਾਨਾਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Check Also
ਛੱਤੀਸਗੜ੍ਹ ’ਚ ਸੁਰੱਖਿਆ ਬਲਾਂ ਤੇ ਨਕਸਲੀਆਂ ਵਿਚਾਲੇ ਹੋਇਆ ਮੁਕਾਬਲਾ
28 ਤੋਂ ਵੱਧ ਨਕਸਲੀ ਮਾਰੇ ਜਾਣ ਦੀ ਖਬਰ ਰਾਏਪੁਰ/ਬਿਊਰੋ ਨਿਊਜ਼ ਛੱਤੀਸਗੜ੍ਹ ਦੇ ਨਾਰਾਇਣਪੁਰ ਜ਼ਿਲ੍ਹੇ …