ਕੈਪਟਨ, ਬਾਦਲ ਅਤੇ ਮੋਦੀ ਤਿੰਨੋਂ ਹੀ ਕਿਸਾਨ ਵਿਰੋਧੀ
ਖਟਕੜ ਕਲਾਂ/ਬਿਊਰੋ ਨਿਊਜ਼
ਖਟਕੜ ਕਲਾਂ ਵਿਖੇ ਅੱਜ ਉਸ ਸਮੇਂ ਸਥਿਤੀ ਗੰਭੀਰ ਹੋ ਗਈ ਜਦੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਆਮਦ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਸ਼ਹੀਦ ਭਗਤ ਸਿੰਘ ਦੇ ਬੁੱਤ ਨੂੰ ਸਿਜਦਾ ਕਰਨ ਤੋਂ ਪੁਲਿਸ ਪ੍ਰਸ਼ਾਸਨ ਨੇ ਰੋਕ ਦਿੱਤਾ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੇ ਆਉਣ ਤੋਂ ਬਾਅਦ ਪਾਰਟੀ ਵਰਕਰਾਂ ਨੂੰ ਸ਼ਹੀਦਾਂ ਨੂੰ ਸਿਜਦਾ ਕਰਨ ਦਿੱਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਆਖਿਆ ਕਿ ਸ਼ਹੀਦਾਂ ਨੂੰ ਸਿਜਦਾ ਕਰਨ ਤੋਂ ਕੋਈ ਵੀ ਸਰਕਾਰ ਸਾਨੂੰ ਰੋਕ ਨਹੀਂ ਸਕਦੀ। ਉਨ੍ਹਾਂ ਖੇਤੀਬਾੜੀ ਕਾਨੂੰਨਾਂ ਸਬੰਧੀ ਬੋਲਦਿਆਂ ਆਖਿਆ ਕਿ ਪੰਜਾਬ ‘ਤੇ ਕਾਲੇ ਕਾਨੂੰਨਾਂ ਦੇ ਬੱਦਲ ਛਾਏ ਹੋਏ ਹਨ। ਉਨ੍ਹਾਂ ਕਿਹਾ ਕਿ ਅਸੀਂ ਕੈਪਟਨ ਅਮਰਿੰਦਰ ਸਿੰਘ ਹੋਰਾਂ ਨੂੰ ਆਖਿਆ ਸੀ ਕਿ ਸਾਰੀਆਂ ਪਾਰਟੀਆਂ ਰਲ ਕੇ ਪ੍ਰਧਾਨ ਮੰਤਰੀ ਦੇ ਘਰ ਦਾ ਘਿਰਾਓ ਕਰੀਏ ਅਤੇ ਇੱਕ ਮਜ਼ਬੂਤ ਸੰਗਠਨ ਬਣਾਈਏ। ਉਨ੍ਹਾਂ ਕਿਹਾ ਕਿ ਜਦੋਂ ਖੇਤੀਬਾੜੀ ਬਿੱਲ ਪਾਸ ਹੋ ਰਹੇ ਸਨ, ਉਦੋਂ ਕੈਪਟਨ ਅਮਰਿੰਦਰ, ਮੋਦੀ ਦੀ ਗੋਦੀ ਵਿਚ ਬੈਠੇ ਹੋਏ ਸਨ। ਉਨ੍ਹਾਂ ਕਿਹਾ ਕਿ ਕੈਪਟਨ, ਬਾਦਲ ਅਤੇ ਮੋਦੀ ਤਿੰਨੇ ਕਿਸਾਨ ਵਿਰੋਧੀ ਹਨ।
Check Also
ਕੰਗਣਾ ਰਣੌਤ ਦੀ ਫਿਲਮ ‘ਐਮਰਜੈਂਸੀ’ ਦਾ ਡਟਵਾਂ ਵਿਰੋਧ
ਐਸਜੀਪੀਸੀ ਵਲੋਂ ਸਿਨੇਮਾ ਘਰਾਂ ਦੇ ਬਾਹਰ ਕੀਤੇ ਗਏ ਰੋਸ ਪ੍ਰਦਰਸ਼ਨ ਅੰਮਿ੍ਰਤਸਰ/ਬਿਊਰੋ ਨਿਊਜ਼ ਭਾਜਪਾ ਦੀ ਸੰਸਦ …