ਕਿਹਾ – ਕਿਸਾਨ ਆਪਣੇ ਨੁਮਾਇੰਦੇ ਵਿਧਾਨ ਸਭਾ ‘ਚ ਭੇਜਣ
ਧੂਰੀ/ਬਿਊਰੋ ਨਿਊਜ਼
ਖੇਤੀ ਕਾਨੂੰਨਾਂ ਖਿਲਾਫ ਪੰਜਾਬ ਵਿਚ ਅੱਜ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਕਿਸੇ ਸਿਆਸੀ ਜੰਗ ਤੋਂ ਘੱਟ ਨਹੀਂ ਰਿਹਾ। ਜਿੱਥੇ ਇੱਕ ਪਾਸੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਹੀਦ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿਚ ਰੋਸ ਪ੍ਰਦਰਸ਼ਨ ਕੀਤਾ, ਉੱਥੇ ਹੀ ਕਾਂਗਰਸ ਤੋਂ ਨਾਰਾਜ਼ ਚੱਲ ਰਹੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਵੀ ਧੂਰੀ ਲਾਗੇ ਆਪਣੇ ਜੱਦੀ ਪਿੰਡ ਦੀ ਸਟੇਜ ਤੋਂ ਕਿਸਾਨੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਸਨ। ਸਿੱਧੂ ਨੇ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸੂਬੇ ਵਿਚ 60 ਫੀਸਦ ਕਿਸਾਨ ਹਨ ਤਾਂ ਫਿਰ ਪੰਜਾਬ ਵਿਚ ਕਿਸੇ ਹੋਰ ਦਾ ਰਾਜ ਕਿਉਂ ਹੋਵੇ? ਇਸ ਦੇ ਨਾਲ ਹੀ ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਕਿਸਾਨ ਚੋਣਾਂ ਲੜਣ ਤੇ ਆਪਣੇ ਨੁਮਾਇੰਦੇ ਵਿਧਾਨ ਸਭਾ ਵਿਚ ਭੇਜਣ। ਨਵਜੋਤ ਸਿੱਧੂ ਨੇ ਕਿਹਾ ਕਿ ਇਸ ਲੜਾਈ ਵਿਚ ਉਹ ਪਾਰਟੀਆਂ ਤੋਂ ਉੱਪਰ ਉੱਠ ਕੇ ਪੰਜਾਬ ਲਈ ਲੜਣਗੇ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼
ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …