14.3 C
Toronto
Monday, September 15, 2025
spot_img
Homeਪੰਜਾਬਕੈਪਟਨ ਅਮਰਿੰਦਰ ਨੇ ਨਵੇਂ ਖੇਤੀ ਕਾਨੂੰਨਾਂ ਖਿਲਾਫ ਕੀਤੀ ਸਿਆਸੀ ਜੰਗ ਦੀ ਸ਼ੁਰੂਆਤ

ਕੈਪਟਨ ਅਮਰਿੰਦਰ ਨੇ ਨਵੇਂ ਖੇਤੀ ਕਾਨੂੰਨਾਂ ਖਿਲਾਫ ਕੀਤੀ ਸਿਆਸੀ ਜੰਗ ਦੀ ਸ਼ੁਰੂਆਤ

Image Courtesy :jagbani(punjabkesari)

ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੀ ਸਮਾਧੀ ਨੇੜੇ ਧਰਨਾ ਵੀ ਦਿੱਤਾ
ਬੋਲੇ – ਕਿਸਾਨਾਂ ਦੇ ਪ੍ਰਦਰਸ਼ਨ ਦਾ ਆਈ.ਐਸ.ਆਈ. ਚੁੱਕ ਸਕਦੀ ਹੈ ਫਾਇਦਾ
ਖਟਕੜ ਕਲਾਂ/ਬਿਊਰੋ ਨਿਊਜ਼
ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਦੇ ਕਾਂਗਰਸੀ ਆਗੂਆਂ ਨੇ ਖੇਤੀਬਾੜੀ ਕਾਨੂੰਨ ਦੇ ਖਿਲਾਫ ਸਿਆਸੀ ਜੰਗ ਦੀ ਸ਼ੁਰੂਆਤ ਕਰ ਦਿੱਤੀ। ਕਾਂਗਰਸੀ ਆਗੂਆਂ ਨੇ ਖਟਕੜ ਕਲਾਂ ਤੋਂ ਸ਼ਹੀਦ ਭਗਤ ਸਿੰਘ ਦੀ ਸਮਾਧੀ ਨੇੜੇ ਧਰਨਾ ਦੇ ਕੇ ਇਸਦੀ ਸ਼ੁਰੂਆਤ ਕੀਤੀ। ਧਰਨੇ ਵਿੱਚ ਕੈਪਟਨ ਅਮਰਿੰਦਰ ਸਿੰਘ ਤੋਂ ਇਲਾਵਾ ਹਰੀਸ਼ ਰਾਵਤ, ਸੁਨੀਲ ਜਾਖੜ ਤੇ ਹੋਰ ਕਾਂਗਰਸੀ ਮੰਤਰੀ ਵੀ ਹਾਜ਼ਰ ਸਨ। ਇਸ ਮੌਕੇ ਕੈਪਟਨ ਨੇ ਨਵੇਂ ਖੇਤੀਬਾੜੀ ਬਿੱਲਾਂ ਨੂੰ ਰਾਸ਼ਟਰਪਤੀ ਵੱਲੋਂ ਮਨਜੂਰੀ ਦੇਣ ਨੂੰ ਨਿੰਦਣਯੋਗ ਤੇ ਦੁਖਦਾਈ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਨੇ ਇਸ ਸਬੰਧੀ ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ਦਾ ਪੱਖ ਸੁਣੇ ਬਿਨਾ ਹੀ ਕਿਸਾਨ ਵਿਰੋਧੀ ਖੇਤੀ ਬਿੱਲਾਂ ‘ਤੇ ਮੋਹਰ ਲਗਾ ਦਿੱਤੀ। ਕੈਪਟਨ ਨੇ ਦੱਸਿਆ ਕਿ ਇਨ੍ਹਾਂ ਕਾਨੂੰਨਾਂ ਨਾਲ ਕਿਸਾਨਾਂ ਦਾ ਬਹੁਤ ਨੁਕਸਾਨ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਕਾਨੂੰਨੀ ਰਸਤਾ ਅਖ਼ਤਿਆਰ ਕਰਨ ਤੋਂ ਇਲਾਵਾ ਉਹ ਹੋਰ ਵੀ ਕਈ ਬਦਲਾਂ ‘ਤੇ ਵੀ ਵਿਚਾਰ ਕਰ ਰਹੇ ਹਨ। ਕੈਪਟਨ ਅਮਰਿੰਦਰ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ‘ਚ ਸ਼ਾਂਤੀ ਭੰਗ ਕਰਨ ਦੀਆਂ ਚਾਲਾਂ ਚੱਲ ਰਹੀ ਹੈ। ਪਾਕਿਸਤਾਨ ਦੀ ਆਈ.ਐੱਸ.ਆਈ. ਹਰ ਸਮੇਂ ਇਹ ਦੇਖਦੀ ਹੈ ਕਿ ਪੰਜਾਬ ਵਿੱਚ ਹਥਿਆਰ ਸਪਲਾਈ ਕਿਵੇਂ ਕਰੇ। ਕੇਂਦਰ ਸਰਕਾਰ ਦੇ ਖੇਤੀਬਾੜੀ ਕਾਨੂੰਨ ਖਿਲਾਫ ਪੂਰਾ ਪੰਜਾਬ ਸੜਕਾਂ ‘ਤੇ ਹੈ ਅਤੇ ਕਿਸਾਨ ਜਥੇਬੰਦੀਆਂ ਧਰਨਾ ਪ੍ਰਦਰਸ਼ਨ ਕਰ ਰਹੀਆਂ ਹਨ। ਅਜਿਹੇ ਵਿੱਚ ਆਈਐੱਸਆਈ ਇਸਦਾ ਫ਼ਾਇਦਾ ਉਠਾ ਸਕਦੀ ਹੈ।

RELATED ARTICLES
POPULAR POSTS