Home / ਦੁਨੀਆ / ਡਬਲਿਊ.ਐਚ.ਓ. ਘੱਟ ਕਮਾਈ ਵਾਲੇ ਦੇਸ਼ਾਂ ਤੱਕ 12 ਕਰੋੜ ਕਰੋਨਾ ਟੈਸਟ ਕਿੱਟਾਂ ਪਹੁੰਚਾਵੇਗਾ

ਡਬਲਿਊ.ਐਚ.ਓ. ਘੱਟ ਕਮਾਈ ਵਾਲੇ ਦੇਸ਼ਾਂ ਤੱਕ 12 ਕਰੋੜ ਕਰੋਨਾ ਟੈਸਟ ਕਿੱਟਾਂ ਪਹੁੰਚਾਵੇਗਾ

Image Courtesy :jagbani(punjabkesari)

ਭਾਰਤ ‘ਚ ਨਵੇਂ ਕਰੋਨਾ ਮਾਮਲਿਆਂ ਨਾਲੋਂ ਸਿਹਤਯਾਬ ਹੋਣ ਵਾਲਿਆਂ ਦੀ ਦਰ ਵਧੀ
ਵਾਸ਼ਿੰਗਟਨ/ਬਿਊਰੋ ਨਿਊਜ਼
ਕਰੋਨਾ ਕਾਲ ਦੌਰਾਨ ਡਬਲਿਊ.ਐਚ.ਓ. ਹੁਣ ਘੱਟ ਕਮਾਈ ਵਾਲੇ ਦੇਸ਼ਾਂ ਤੱਕ 12 ਕਰੋੜ ਕਰੋਨਾ ਟੈਸਟ ਕਿੱਟਾਂ ਪਹੁੰਚਾਵੇਗਾ। ਡਬਲਿਊ.ਐਚ.ਓ. ਦੇ ਮਹਾਂਨਿਰਦੇਸ਼ਕ ਟੈਡਰੋਸ ਨੇ ਦੱਸਿਆ ਕਿ ਇਸ ਕਾਰਜ ਲਈ ਦੋ ਕੰਪਨੀਆਂ ਨਾਲ ਕਰਾਰ ਕੀਤਾ ਗਿਆ ਹੈ ਅਤੇ ਇਨ੍ਹਾਂ ਟੈਸਟਿੰਗ ਕਿੱਟਾਂ ਨਾਲ 15 ਤੋਂ 30 ਮਿੰਟਾਂ ਵਿਚ ਹੀ ਨਤੀਜੇ ਮਿਲ ਸਕਣਗੇ। ਇਸਦੇ ਚੱਲਦਿਆਂ ਭਾਰਤ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 61 ਲੱਖ 50 ਹਜ਼ਾਰ ਤੋਂ ਪਾਰ ਹੋ ਚੁੱਕੀ ਹੈ ਅਤੇ ਲੰਘੇ 24 ਘੰਟਿਆਂ ਦੌਰਾਨ ਦੇਸ਼ ਵਿਚ 70 ਹਜ਼ਾਰ ਦੇ ਕਰੀਬ ਕਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਅਤੇ 85 ਹਜ਼ਾਰ ਤੋਂ ਜ਼ਿਆਦਾ ਤੰਦਰੁਸਤ ਵੀ ਹੋਏ ਹਨ। ਭਾਰਤ ਵਿਚ ਹੁਣ ਤੱਕ 51 ਲੱਖ ਤੋਂ ਜ਼ਿਆਦਾ ਕਰੋਨਾ ਪੀੜਤ ਸਿਹਤਯਾਬ ਹੋ ਚੁੱਕੇ ਹਨ ਅਤੇ 97 ਹਜ਼ਾਰ ਦੇ ਕਰੀਬ ਮੌਤਾਂ ਹੋ ਚੁੱਕੀਆਂ ਹਨ। ਇਸੇ ਦੌਰਾਨ ਦੁਨੀਆ ਭਰ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 3 ਕਰੋੜ 36 ਲੱਖ ਦੇ ਕਰੀਬ ਹੋ ਚੁੱਕੀ ਹੈ ਅਤੇ 2 ਕਰੋੜ 50 ਲੱਖ ਤੋਂ ਜ਼ਿਆਦਾ ਕਰੋਨਾ ਪੀੜਤ ਠੀਕ ਵੀ ਹੋ ਚੁੱਕੇ ਹਨ। ਧਿਆਨ ਰਹੇ ਕਿ ਸੰਸਾਰ ਭਰ ਵਿਚ ਹੁਣ ਤੱਕ ਕਰੋਨਾ ਕਰਕੇ 10 ਲੱਖ ਤੋਂ ਜ਼ਿਆਦਾ ਵਿਅਕਤੀਆਂ ਦੀ ਜਾਨ ਜਾ ਚੁੱਕੀ ਹੈ।

Check Also

ਦਿਓਬਾ ਪੰਜਵੀਂ ਵਾਰ ਨੇਪਾਲ ਦੇ ਪ੍ਰਧਾਨ ਮੰਤਰੀ ਬਣੇ

ਕਾਠਮੰਡੂ/ਬਿਊਰੋ ਨਿਊਜ਼ : ਨੇਪਾਲੀ ਕਾਂਗਰਸ ਦੇ ਪ੍ਰਧਾਨ ਸ਼ੇਰ ਬਹਾਦੁਰ ਦਿਓਬਾ ਪੰਜਵੀਂ ਵਾਰ ਦੇਸ਼ ਦੇ ਪ੍ਰਧਾਨ …