Breaking News
Home / ਭਾਰਤ / ਮੱਧ ਪ੍ਰਦੇਸ਼ ਦੀਆਂ 28 ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ 3 ਨਵੰਬਰ ਨੂੰ

ਮੱਧ ਪ੍ਰਦੇਸ਼ ਦੀਆਂ 28 ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ 3 ਨਵੰਬਰ ਨੂੰ

Image Courtesy :jagbani(punjabkesari)

ਨਤੀਜੇ 10 ਨਵੰਬਰ ਨੂੰ ਆਉਣਗੇ
ਨਵੀਂ ਦਿੱਲੀ/ਬਿਊਰੋ ਨਿਊਜ਼
ਮੱਧ ਪ੍ਰਦੇਸ਼ ਦੀਆਂ 28 ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਆਉਂਦੀ 3 ਨਵੰਬਰ ਨੂੰ ਹੋਵੇਗੀ ਅਤੇ ਇਨ੍ਹਾਂ ਚੋਣਾਂ ਦੇ ਨਤੀਜੇ 10 ਨਵੰਬਰ ਨੂੰ ਆਉਣਗੇ। ਮੱਧ ਪ੍ਰਦੇਸ਼ ਦੀਆਂ ਜ਼ਿਮਨੀ ਚੋਣਾਂ ਵਿਚ ਭਾਜਪਾ ਆਪਣੀ ਸੱਤਾ ਬਚਾਉਣ ਅਤੇ ਕਾਂਗਰਸ ਆਗੂ ਕਮਲ ਨਾਥ ਛੇ ਮਹੀਨੇ ਪਹਿਲਾਂ ਗੁਆਈ ਸੱਤਾ ਵਾਪਸ ਲਿਆਉਣ ਲਈ ਲੜਾਈ ਲੜ ਰਹੇ ਹਨ। ਇਨ੍ਹਾਂ ਜ਼ਿਮਨੀ ਚੋਣਾਂ ਵਿਚ ਕਾਂਗਰਸ ਛੱਡ ਕੇ ਭਾਜਪਾ ਵਿਚ ਆਏ ਜੋਤੀਰਾਓ ਸਿੰਧੀਆ ਦੀ ਸਾਖ ਵੀ ਦਾਅ ‘ਤੇ ਲੱਗੀ ਹੋਈ ਹੈ, ਕਿਉਂਕਿ ਜਿਨ੍ਹਾਂ 28 ਸੀਟਾਂ ‘ਤੇ ਜ਼ਿਮਨੀ ਚੋਣ ਹੋ ਰਹੀ ਹੈ, ਉਨ੍ਹਾਂ ਵਿਚ 16 ਸੀਟਾਂ ਸਿੰਧੀਆ ਦੇ ਪ੍ਰਭਾਵ ਵਾਲੇ ਖੇਤਰ ਦੀਆਂ ਹਨ। ਇਹ ਵੀ ਸ਼ਾਇਦ ਪਹਿਲੀ ਵਾਰ ਹੈ ਕਿ ਕਿਸੇ ਸੂਬੇ ਵਿਚ ਏਨੀ ਜ਼ਿਆਦਾ ਗਿਣਤੀ ‘ਚ ਸੀਟਾਂ ‘ਤੇ ਜ਼ਿਮਨੀ ਚੋਣ ਹੋ ਰਹੀ ਹੈ। ਇਸ ਦਾ ਕਾਰਨ ਇਹ ਸੀ ਕਿ ਮੱਧ ਪ੍ਰਦੇਸ਼ ਵਿਚ ਮਾਰਚ ਮਹੀਨੇ ਸਿਆਸੀ ਫੇਰਬਦਲ ਹੋਇਆ ਸੀ ਅਤੇ ਕਾਂਗਰਸ ਦੇ 22 ਵਿਧਾਇਕਾਂ ਨੇ ਅਸਤੀਫਾ ਦੇ ਕੇ ਭਾਜਪਾ ਦਾ ਪੱਲਾ ਫੜ ਲਿਆ ਸੀ। ਇਸ ਤੋਂ ਬਾਅਦ ਮੱਧ ਪ੍ਰਦੇਸ਼ ਵਿਚ ਕਮਲ ਨਾਥ ਦੀ ਕਾਂਗਰਸੀ ਸਰਕਾਰ ਡਿੱਗ ਪਈ ਸੀ। ਧਿਆਨ ਰਹੇ ਕਿ 6 ਸੀਟਾਂ ਕਿਸੇ ਹੋਰ ਕਾਰਨਾਂ ਕਰਕੇ ਖਾਲੀ ਹੋਈਆਂ ਸਨ। ਚੋਣ ਕਮਿਸ਼ਨ ਨੇ ਮੱਧ ਪ੍ਰਦੇਸ਼, ਗੁਜਰਾਤ, ਓਡੀਸ਼ਾ, ਨਾਗਾਲੈਂਡ, ਮਣੀਪੁਰ ਸਮੇਤ ਹੋਰ ਪ੍ਰਦੇਸ਼ਾਂ ਦੀਆਂ 56 ਵਿਧਾਨ ਸਭਾ ਸੀਟਾਂ ਅਤੇ ਇਕ ਲੋਕ ਸਭਾ ਸੀਟ ‘ਤੇ ਜ਼ਿਮਨੀ ਚੋਣ 3 ਨਵੰਬਰ ਨੂੰ ਕਰਾਉਣ ਦਾ ਐਲਾਨ ਕੀਤਾ ਹੈ।

Check Also

ਲਖੀਮਪੁਰ ਖੀਰੀ ਘਟਨਾ ਦੀ ਸੁਪਰੀਮ ਕੋਰਟ ’ਚ ਹੋਈ ਸੁਣਵਾਈ – ਅਦਾਲਤ ਨੇ ਉਤਰ ਪ੍ਰਦੇਸ਼ ਸਰਕਾਰ ਨੂੰ ਲਗਾਈ ਫਟਕਾਰ

ਨਵੀਂ ਦਿੱਲੀ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਹਿੰਸਾ ਮਾਮਲੇ ’ਚ ਦਾਇਰ ਜਨਹਿਤ ਪਟੀਸ਼ਨ ’ਤੇ …