![](https://parvasinewspaper.com/wp-content/uploads/2020/09/6-7-300x200.jpg)
ਫ਼ਿਰੋਜ਼ਪੁਰ/ਬਿਊਰੋ ਨਿਊਜ਼
ਪਾਕਿਸਤਾਨ ਵਲੋਂ ਸਰਹੱਦ ਰਾਹੀਂ ਭਾਰਤੀ ਖੇਤਰ ਵਿਚ ਹੈਰੋਇਨ ਭੇਜਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਅਤੇ ਬੀ.ਐਸ.ਐਫ. ਵਲੋਂ ਪਾਕਿ ਦੇ ਅਜਿਹੇ ਮਨਸੂਬਿਆਂ ਨੂੰ ਲਗਾਤਾਰ ਨਕਾਮ ਵੀ ਕੀਤਾ ਜਾ ਰਿਹਾ ਹੈ। ਇਸਦੇ ਚੱਲਦਿਆਂ ਫਿਰੋਜ਼ਪੁਰ ਸੈਕਟਰ ਵਿਚ ਬੀ.ਐਸ.ਐਫ. ਨੇ ਅੱਜ 6 ਪੈਕੇਟ ਹੈਰੋਇਨ ਬਰਾਮਦ ਕੀਤੀ ਹੈ, ਜਿਸਦੀ ਕੌਮਾਂਤਰੀ ਬਜ਼ਾਰ ਵਿਚ ਕੀਮਤ 32 ਕਰੋੜ ਰੁਪਏ ਦੱਸੀ ਜਾ ਰਹੀ ਹੈ। ਬੀ.ਐਸ.ਐਫ. ਦੇ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਇਹ ਹੈਰੋਇਨ ਪਾਕਿਸਤਾਨੀ ਤਸਕਰਾਂ ਵਲੋਂ ਭੇਜੀ ਗਈ ਸੀ ਅਤੇ ਬੀ.ਐਸ.ਐਫ. ਨੇ ਇਸ ਹੈਰੋਇਨ ਨੂੰ ਆਪਣੇ ਕਬਜ਼ੇ ‘ਚ ਲੈ ਲਿਆ। ਉਨ੍ਹਾਂ ਦੱਸਿਆ ਕਿ ਹੁਣ ਇਸ ਗੱਲ ਦਾ ਪਤਾ ਲਗਾਇਆ ਜਾ ਰਿਹਾ ਹੈ ਕਿ ਕਿਹੜੇ ਪਾਕਿਸਤਾਨੀ ਤਸਤਰਾਂ ਨੇ ਇਹ ਹੈਰੋਇਨ ਭੇਜੀ ਸੀ।