Breaking News
Home / ਪੰਜਾਬ / ਸਿੱਖਿਆ ਮੰਤਰੀ ਬੋਲੇ – ਜਦੋਂ ਤੱਕ ਕਰੋਨਾ ਖਤਮ ਨਹੀਂ ਹੁੰਦਾ, ਉਦੋਂ ਤੱਕ ਸਕੂਲ ਨਹੀਂ ਖੁੱਲ੍ਹਣਗੇ

ਸਿੱਖਿਆ ਮੰਤਰੀ ਬੋਲੇ – ਜਦੋਂ ਤੱਕ ਕਰੋਨਾ ਖਤਮ ਨਹੀਂ ਹੁੰਦਾ, ਉਦੋਂ ਤੱਕ ਸਕੂਲ ਨਹੀਂ ਖੁੱਲ੍ਹਣਗੇ

Image Courtesy :jagbani(punjabkesari)

ਪੰਜਾਬ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 12 ਹਜ਼ਾਰ ਤੋਂ ਪਾਰ
ਮੋਗਾ/ਬਿਊਰੋ ਨਿਊਜ਼
ਪੰਜਾਬ ਦੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਨੇ ਕਿਹਾ ਕਿ ਜਦੋਂ ਤੱਕ ਕਰੋਨਾ ਖਤਮ ਨਹੀਂ ਹੁੰਦਾ, ਉਦੋਂ ਤੱਕ ਸੂਬੇ ਵਿਚ ਸਕੂਲ ਖੋਲ੍ਹਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹਨ ਅਤੇ ਬੱਚਿਆਂ ਸਬੰਧੀ ਕੋਈ ਲਾਪਰਵਾਹੀ ਨਹੀਂ ਵਰਤੀ ਜਾ ਸਕਦੀ। ਵਿਜੇਇੰਦਰ ਸਿੰਗਲਾ ਮੋਗਾ ਦੇ ਕਸਬਾ ਬੱਧਨੀ ਕਲਾਂ ਵਿਚ ਪਾਰਟੀ ਵਰਕਰਾਂ ਨਾਲ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਸਿੰਗਲਾ ਨੇ ਕਿਹਾ ਕਿ ਇਸ ਸਮੇਂ ਕਰੋਨਾ ਪੂਰੇ ਪੀਕ ‘ਤੇ ਹੈ ਅਤੇ ਇਸ ਸਬੰਧੀ ਅਜੇ ਤੱਕ ਕੋਈ ਵੀ ਵੈਕਸੀਨ ਜਾਂ ਦਵਾਈ ਨਹੀਂ ਆਈ ਅਤੇ ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਦੱਸੀਆਂ ਗਈਆਂ ਸਾਵਧਾਨੀਆਂ ਵਰਤ ਕੇ ਹੀ ਆਪਣਾ ਬਚਾਅ ਕਰ ਰਹੇ ਹਾਂ। ਇਸਦੇ ਚੱਲਦਿਆਂ ਪੰਜਾਬ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 12 ਹਜ਼ਾਰ ਤੋਂ ਪਾਰ ਹੋ ਗਈ ਅਤੇ 91 ਹਜ਼ਾਰ ਤੋਂ ਜ਼ਿਆਦਾ ਕਰੋਨਾ ਪੀੜਤ ਸਿਹਤਯਾਬ ਵੀ ਹੋ ਚੁੱਕੇ ਹਨ। ਪੰਜਾਬ ਵਿਚ ਕਰੋਨਾ ਐਕਟਿਵ ਮਰੀਜ਼ਾਂ ਦੀ ਗਿਣਤੀ 18 ਹਜ਼ਾਰ ਦੇ ਕਰੀਬ ਹੈ ਅਤੇ 3300 ਤੋਂ ਜ਼ਿਆਦਾ ਮੌਤਾਂ ਹੋ ਚੁੱਕੀਆਂ ਹਨ।

Check Also

ਸ਼ਿਕਾਇਤ ਕਰਨ ’ਤੇ 24 ਘੰਟਿਆਂ ’ਚ ਵਾਪਸ ਮਿਲੇਗੀ ਜ਼ਬਤ ਰਾਸ਼ੀ : ਚੋਣ ਕਮਿਸ਼ਨ ਦਾ ਫੈਸਲਾ

ਪੰਜਾਬ ’ਚ ਜ਼ਿਲ੍ਹਾ ਪੱਧਰ ’ਤੇ ਕਮੇਟੀਆਂ ਦਾ ਗਠਨ ਚੰਡੀਗੜ੍ਹ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਨੂੰ ਲੈ …