1.7 C
Toronto
Tuesday, December 23, 2025
spot_img
Homeਪੰਜਾਬ'ਆਪ' ਵਿਧਾਇਕ ਅਮਨ ਅਰੋੜਾ ਨੇ ਕਿਹਾ

‘ਆਪ’ ਵਿਧਾਇਕ ਅਮਨ ਅਰੋੜਾ ਨੇ ਕਿਹਾ

Image Courtesy :jagbani(punjabkesari)

ਕੈਪਟਨ ਅਮਰਿੰਦਰ ਆਪਣੀ ਨਾਕਾਮੀ ਨੂੰ ਛੁਪਾਉਣ ਲਈ ਕਰ ਰਹੇ ਹਨ ਗਲਤ ਬਿਆਨਬਾਜ਼ੀ
ਚੰਡੀਗੜ੍ਹ/ਬਿਊਰੋ ਨਿਊਜ਼
‘ਆਪ’ ਦੇ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੀਆਂ ਨਾਕਾਮੀਆਂ ਨੂੰ ਛੁਪਾਉਣ ਲਈ ਗਲਤ ਬਿਆਨਬਾਜ਼ੀ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਨੇ ਕਿਹਾ ਸੀ ਕਿ ਕਿਸਾਨਾਂ ਦੇ ਅੰਦੋਲਨ ਕਰਕੇ ਪੰਜਾਬ ਦਾ ਮਾਹੌਲ ਖਰਾਬ ਹੋ ਸਕਦਾ ਹੈ ਅਤੇ ਆਈ.ਐਸ.ਆਈ. ਇਸਦਾ ਫਾਇਦਾ ਚੁੱਕ ਸਕਦੀ ਹੈ। ਅਮਨ ਅਰੋੜਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਬਿਆਨ ਦੇ ਰਹੇ ਹਨ ਕਿ ਪੰਜਾਬ ਨੂੰ ਕਿਸਾਨਾਂ ਦੇ ਅੰਦੋਲਨ ਤੋਂ ਬਹੁਤ ਵੱਡਾ ਖ਼ਤਰਾ ਹੈ। ਅਰੋੜਾ ਨੇ ਕਿਹਾ ਕਿ ਜੇਕਰ ਮੁੱਖ ਮੰਤਰੀ ਕੋਲ ਇਸ ਸਬੰਧੀ ਕੋਈ ਸਬੂਤ ਜਾਂ ਜਾਣਕਾਰੀ ਹੈ ਤਾਂ ਉਹ ਇਹ ਜਾਣਕਾਰੀ ਕੇਂਦਰ ਸਰਕਾਰ ਨਾਲ ਸਾਂਝੀ ਕਰਕੇ ਬਣਦੀ ਕਾਰਵਾਈ ਕਰਨ ਤਾਂ ਜੋ ਪੰਜਾਬ ਦਾ ਮਾਹੌਲ ਖਰਾਬ ਨਾ ਹੋ ਸਕੇ। ਅਮਨ ਅਰੋੜਾ ਨੇ ਕਿਹਾ ਕਿ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਕਿਸਾਨ ਵਿਰੋਧੀ ਬਿੱਲਾਂ ਨੂੰ ਲੈ ਕੇ ਕੀਤੇ ਜਾ ਰਹੇ ਸ਼ਾਂਤਮਈ ਢੰਗ ਨਾਲ ਧਰਨਾ-ਪ੍ਰਦਰਸ਼ਨ ਦਾ ਪੂਰੇ ਪੰਜਾਬ ਵਿਚੋਂ ਵੱਖ-ਵੱਖ ਸੰਗਠਨਾਂ ਦਾ ਮਿਲ ਰਿਹਾ ਸਮਰਥਨ ਇੱਕ ਸ਼ਲਾਘਾਯੋਗ ਕਦਮ ਹੈ। ਅਮਨ ਅਰੋੜਾ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਬੇਨਤੀ ਕਰਦਿਆਂ ਕਿਹਾ ਕਿ ‘ਰਾਜਾ ਸਾਹਿਬ’ ਆਪਣੀ ਪੰਜਾਬ ਪ੍ਰਤੀ ਨਾਕਾਮੀ ਨੂੰ ਛੁਪਾਉਣ ਲਈ ਅਜਿਹੀ ਗ਼ਲਤ ਬਿਆਨਬਾਜ਼ੀ ਤੋਂ ਗੁਰੇਜ਼ ਕਰੋ।

RELATED ARTICLES
POPULAR POSTS