Breaking News
Home / ਭਾਰਤ / ਨਰਿੰਦਰ ਮੋਦੀ ਨੇ ਵਿਰੋਧੀ ਧਿਰਾਂ ‘ਤੇ ਲਗਾਏ ਇਲਜ਼ਾਮ

ਨਰਿੰਦਰ ਮੋਦੀ ਨੇ ਵਿਰੋਧੀ ਧਿਰਾਂ ‘ਤੇ ਲਗਾਏ ਇਲਜ਼ਾਮ

Image Courtesy :jagbani(punjabkesari)

ਕਿਹਾ – ਖੇਤੀਬਾੜੀ ਕਾਨੂੰਨ ਬਾਰੇ ਵਿਰੋਧੀ ਧਿਰਾਂ ਨੇ ਕਿਸਾਨਾਂ ਨੂੰ ਕੀਤਾ ਗੁੰਮਰਾਹ
ਦੇਹਰਾਦੂਨ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨੇ ਖੇਤੀਬਾੜੀ ਕਾਨੂੰਨ ਸਬੰਧੀ ਹੋ ਰਹੇ ਵਿਆਪਕ ਵਿਰੋਧ ਦੇ ਚੱਲਦਿਆਂ ਪ੍ਰਤੀਕਿਰਿਆ ਦਿੱਤੀ। ਪ੍ਰਧਾਨ ਮੰਤਰੀ ਨੇ ਖੇਤੀਬਾੜੀ ਬਿੱਲਾਂ ਬਾਰੇ ਕਿਹਾ ਕਿ ਵਿਰੋਧੀ ਪਾਰਟੀਆਂ ਕਿਸਾਨਾਂ ਤੇ ਲੋਕਾਂ ਨੂੰ ਗੁੰਮਰਾਹ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਐਮ.ਐਸ.ਪੀ. ਹਮੇਸ਼ਾ ਜਾਰੀ ਰਹੇਗੀ ਅਤੇ ਇਸ ਨੂੰ ਹਟਾਇਆ ਨਹੀਂ ਜਾਵੇਗਾ। ਮੋਦੀ ਨੇ ਕਿਹਾ ਕਿ ਜਿਹੜੇ ਖੇਤੀ ਸੁਧਾਰ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ ਉਹ ਨਹੀਂ ਚਾਹੁੰਦੇ ਕਿ ਕਿਸਾਨਾਂ ਨੂੰ ਖੁੱਲ੍ਹੇ ਬਾਜ਼ਾਰ ਵਿੱਚ ਆਪਣੀ ਉਪਜ ਵੇਚਣ ਦੀ ਆਜ਼ਾਦੀ ਮਿਲੇ। ਪ੍ਰਧਾਨ ਮੰਤਰੀ ਨੇ ਕਿਹਾ ਕਿ ਪ੍ਰਦਰਸ਼ਨ ਕਰਨ ਵਾਲੇ ਲੋਕ ਟਰੈਕਟਰਾਂ ਨੂੰ ਜਲਾ ਕੇ ਕਿਸਾਨਾਂ ਦਾ ਅਪਮਾਨ ਕਰ ਰਹੇ ਹਨ, ਕਿਉਂਕਿ ਕਿਸਾਨ ਤਾਂ ਖੇਤੀ ਨਾਲ ਸਬੰਧਤ ਮਸ਼ੀਨਰੀ ਦੀ ਪੂਜਾ ਕਰਦੇ ਹਨ। ਧਿਆਨ ਰਹੇ ਕਿ ਲੰਘੇ ਕੱਲ੍ਹ ਯੂਥ ਕਾਂਗਰਸ ਨੇ ਦਿੱਲੀ ਵਿਚ ਇੰਡੀਆ ਗੇਟ ਦੇ ਨੇੜੇ ਟਰੈਕਟਰ ਨੂੰ ਅੱਗ ਲਗਾ ਕੇ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਸੀ।

Check Also

ਅਗਲੇ 5 ਸਾਲਾਂ ਵਿਚ ਗਰਮੀ ਹੋਰ ਵੀ ਭਿਆਨਕ ਹੋ ਜਾਵੇਗੀ

ਮੌਸਮ ਸਬੰਧੀ ਏਜੰਸੀਆਂ ਨੇ ਕੀਤੀ ਭਵਿੱਖਬਾਣੀ ਵਾਸ਼ਿੰਗਟਨ/ਬਿਊਰੋ ਨਿਊਜ਼ ਦੁਨੀਆ ਦੀਆਂ ਦੋ ਪ੍ਰਮੁੱਖ ਮੌਸਮ ਏਜੰਸੀਆਂ ਨੇ …