5 C
Toronto
Sunday, April 12, 2026
spot_img
Homeਭਾਰਤਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਦਿੱਲੀ 'ਚ ਦਿੱਤੀ...

ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਦਿੱਲੀ ‘ਚ ਦਿੱਤੀ ਗ੍ਰਿਫਤਾਰੀ

Image Courtesy :punjabi.newsd5

ਮਾਮਲਾ ਇੰਡੀਆ ਗੇਟ ਦੇ ਸਾਹਮਣੇ ਖੇਤੀ ਆਰਡੀਨੈਂਸਾਂ ਖਿਲਾਫ ਟਰੈਕਟਰ ਫੂਕਣ ਦਾ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਵਿੱਚ ਇੰਡੀਆ ਗੇਟ ਨੇੜੇ ਟਰੈਕਟਰ ਫੂਕੇ ਜਾਣ ‘ਤੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਆਪਣੀ ਗ੍ਰਿਫਤਾਰੀ ਦਿੱਤੀ ਹੈ। ਬਰਿੰਦਰ ਸਿੰਘ ਢਿੱਲੋਂ ਦੇ ਨਾਲ ਪੰਜਾਬ ਪ੍ਰਦੇਸ਼ ਯੂਥ ਕਾਂਗਰਸ ਦੇ ਇੰਚਾਰਜ ਬੰਟੀ ਸ਼ੈਲਕੇ, ਰਾਸ਼ਟਰੀ ਜਨਰਲ ਸਕੱਤਰ ਹਰੀਸ ਪਵਾਰ, ਰਾਸ਼ਟਰੀ ਜਨਰਲ ਸਕੱਤਰ ਅਬਰਾਹਮ ਰਾਏ ਨੇ ਵੀ ਤਿਲਕ ਨਗਰ ਥਾਣਾ ਦਿੱਲੀ ਵਿੱਚ ਗ੍ਰਿਫ਼ਤਾਰੀ ਦਿੱਤੀ। ਧਿਆਨ ਰਹੇ ਕਿ ਲੰਘੇ ਕੱਲ੍ਹ ਦਿੱਲੀ ਵਿਚ ਇੰਡੀਆ ਗੇਟ ਨੇੜੇ ਪੰਜਾਬ ਯੂਥ ਕਾਂਗਰਸ ਦੇ ਕਾਰਕੁਨਾਂ ਨੇ ਖੇਤੀ ਐਕਟਾਂ ਖਿਲਾਫ਼ ਸਵੇਰੇ ਸਵਾ 7 ਵਜੇ ਦੇ ਕਰੀਬ ਟਰੈਕਟਰ ਸਾੜ ਕੇ ਵਿਰੋਧ ਕੀਤਾ ਸੀ। ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਨੌਜਵਾਨਾਂ ਨੇ ਮੋਦੀ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ ਸੀ। ਇਸ ਤੋਂ ਬਾਅਦ ਦਿੱਲੀ ਪੁਲਿਸ ਨੇ 5 ਯੂਥ ਕਾਂਗਰਸੀਆਂ ਨੂੰ ਹਿਰਾਸਤ ਵਿੱਚ ਲਿਆ ਸੀ। ਟਰੈਕਟਰ ਸਾੜੇ ਜਾਣ ਦੀ ਘਟਨਾ ਨਾਲ ਦਿੱਲੀ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਨੂੰ ਭਾਜੜਾਂ ਪੈ ਗਈਆਂ ਸਨ।

RELATED ARTICLES
POPULAR POSTS