ਲੋਕਾਂ ਦੇ ਮਨਾਂ ‘ਚੋਂ ਕਰੋਨਾ ਦਾ ਡਰ ਘਟਣ ਲੱਗਾ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਵਿਚ ਕਰੋਨਾ ਮਰੀਜਾਂ ਦੀ ਗਿਣਤੀ 62 ਲੱਖ 30 ਹਜ਼ਾਰ ਤੋਂ ਪਾਰ ਹੋ ਚੁੱਕੀ ਹੈ ਅਤੇ 52 ਲੱਖ ਤੋਂ ਜ਼ਿਆਦਾ ਕਰੋਨਾ ਪੀੜਤ ਸਿਹਤਯਾਬ ਵੀ ਹੋ ਚੁੱਕੇ ਹਨ। ਇਸਦੇ ਚੱਲਦਿਆਂ ਦੇਸ਼ ਵਿਚ ਕਰੋਨਾ ਐਕਟਿਵ ਮਾਮਲਿਆਂ ਦੀ ਗਿਣਤੀ 9 ਲੱਖ 40 ਹਜ਼ਾਰ ਤੋਂ ਜ਼ਿਆਦਾ ਹੈ ਅਤੇ 98 ਹਜ਼ਾਰ ਦੇ ਕਰੀਬ ਮੌਤਾਂ ਵੀ ਹੋ ਚੁੱਕੀਆਂ ਹਨ। ਭਾਰਤ ਵਿਚ ਲੰਘੇ 24 ਘੰਟਿਆਂ ਦੌਰਾਨ 80 ਹਜ਼ਾਰ ਤੋਂ ਜ਼ਿਆਦਾ ਨਵੇਂ ਕਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਅਤੇ 86 ਹਜ਼ਾਰ ਤੋਂ ਜ਼ਿਆਦਾ ਠੀਕ ਵੀ ਹੋਏ ਹਨ। ਹੁਣ ਵੱਡੀ ਗਿਣਤੀ ਵਿਚ ਲੋਕ ਕਰੋਨਾ ਦੀ ਜੰਗ ਜਿੱਤ ਰਹੇ ਹਨ ਅਤੇ ਲੋਕਾਂ ਦੇ ਮਨਾਂ ਵਿਚੋਂ ਵੀ ਕਰੋਨਾ ਦਾ ਡਰ ਕੁਝ ਹੱਦ ਤੱਕ ਘਟਣ ਲੱਗਾ ਹੈ। ਫਿਰ ਵੀ ਸਿਹਤ ਵਿਭਾਗ ਵਲੋਂ ਦੱਸੀਆਂ ਹਦਾਇਤਾਂ ਦੀ ਪਾਲਣਾ ਕਰਨੀ ਜ਼ਰੂਰੀ ਹੈ। ਇਸੇ ਦੌਰਾਨ ਦੁਨੀਆ ਭਰ ਵਿਚ ਵੀ ਕਰੋਨਾ ਮਰੀਜ਼ਾਂ ਦੀ ਗਿਣਤੀ 3 ਕਰੋੜ 38 ਲੱਖ ਤੋਂ ਪਾਰ ਹੋ ਚੁੱਕੀ ਹੈ ਅਤੇ 2 ਕਰੋੜ 52 ਲੱਖ ਦੇ ਕਰੀਬ ਕਰੋਨਾ ਪੀੜਤ ਤੰਦਰੁਸਤ ਹੋ ਚੁੱਕੇ ਹਨ। ਧਿਆਨ ਰਹੇ ਕਿ ਸੰਸਾਰ ਭਰ ਵਿਚ ਕਰੋਨਾ ਕਰਕੇ 10 ਲੱਖ 13 ਹਜ਼ਾਰ ਤੋਂ ਜ਼ਿਆਦਾ ਮੌਤਾਂ ਹੋ ਚੁੱਕੀਆਂ ਹਨ। ਪੰਜਾਬ ਵਿਚ ਵੀ ਕਰੋਨਾ ਮਰੀਜ਼ਾਂ ਦਾ ਅੰਕੜਾ 1 ਲੱਖ 13 ਹਜ਼ਾਰ ਤੋਂ ਟੱਪ ਚੁੱਕਾ ਹੈ ਅਤੇ 93 ਹਜ਼ਾਰ ਤੋਂ ਜ਼ਿਆਦਾ ਕਰੋਨਾ ਪੀੜਤ ਸਿਹਤਯਾਬ ਹੋ ਚੁੱਕੇ ਹਨ। ਪੰਜਾਬ ਵਿਚ ਕਰੋਨਾ ਐਕਟਿਵ ਮਰੀਜ਼ਾਂ ਦੀ ਗਿਣਤੀ 16 ਹਜ਼ਾਰ ਤੋਂ ਵੱਧ ਹੈ ਅਤੇ 3400 ਤੋਂ ਜ਼ਿਆਦਾ ਮੌਤਾਂ ਹੋ ਚੁੱਕੀਆਂ ਹਨ।
Check Also
ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ
ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ …