ਜਲੰਧਰ/ਬਿਊਰੋ ਨਿਊਜ਼
ਜਲੰਧਰ ਦੇ ਬਸਤੀ ਬਾਵਾ ਖੇਲ ਇਲਾਕੇ ਵਿਚ ਰਹਿਣ ਵਾਲੇ ਇਕ ਨੌਜਵਾਨ ਨੇ ਰੇਲ ਗੱਡੀ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਖ਼ੁਦਕੁਸ਼ੀ ਤੋਂ ਪਹਿਲਾਂ ਨੌਜਵਾਨ ਨੇ ਆਪਣੇ ਫੇਸਬੁੱਕ ਅਕਾਊਂਟ ‘ਤੇ ਲਾਈਵ ਹੋ ਕੇ ਇਸਦੀ ਸੂਚਨਾ ਵੀ ਦੇ ਦਿੱਤੀ। ਜੀ.ਆਰ.ਪੀ. ਨੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤੀ। ਜੀਆਰਪੀ ਦੇ ਐੱਸ.ਆਈ. ਅਸ਼ੋਕ ਕੁਮਾਰ ਨੇ ਕਿਹਾ ਕਿ ਲਾਸ਼ ਮਿਲਣ ਤੋਂ ਬਾਅਦ ਥਾਣਾ ਬਸਤੀ ਬਾਵਾ ਖੇਲ ਨੂੰ ਸੂਚਿਤ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਫੇਸਬੁੱਕ ਲਾਈਵ ਹੋ ਕੇ ਨੌਜਵਾਨ ਨੇ ਦੱਸਿਆ ਸੀ ਕਿ ਮੈਂ ਬਸਤੀ ਬਾਵਾ ਖੇਲ ਦਾ ਰਹਿਣ ਵਾਲਾ ਹੈ, ਮੇਰਾ ਜੋ ਵੀ ਹੈ, ਜੋ ਵੀ ਮੈਂ ਆਪ ਬਣਾਇਆ ਹੈ ਜਾਂ ਜੋ ਵੀ ਮੇਰੇ ਪਿਤਾ ਦਾ ਹੈ, ਉਹ ਸਭ ਕੁਝ ਮੇਰੇ ਬੇਟੇ ਦਾ ਹੈ। ਮੈਂ ਖ਼ੁਦਕੁਸ਼ੀ ਕਰਨ ਲੱਗਾ ਹਾਂ।
Check Also
ਦਿੱਲੀ ਵੱਲ ਵਧ ਰਹੇ ਕਿਸਾਨਾਂ ਨੂੰ ਹਰਿਆਣਾ ਪੁਲਿਸ ਨੇ ਰੋਕਿਆ
ਹਰਿਆਣਾ ਪੁਲਿਸ ਨੇ ਕਿਸਾਨਾਂ ’ਤੇ ਅੱਥਰੂ ਗੈਸ ਦੇ ਗੋਲੇ ਦਾਗੇ, ਕਈ ਕਿਸਾਨ ਹੋਏ ਜ਼ਖਮੀ ਸ਼ੰਭੂ/ਬਿਊਰੋ …