ਸਾਰੇ ਆਰੋਪੀ ਯੂ.ਪੀ. ਨਾਲ ਸਬੰਧਤ
ਗਿੱਦੜਬਾਹਾ/ਬਿਊਰੋ ਨਿਊਜ਼
ਕ੍ਰਿਕਟਰ ਸੁਰੇਸ਼ ਰੈਣਾ ਦੇ ਨਜ਼ਦੀਕੀ ਰਿਸ਼ਤੇਦਾਰਾਂ ‘ਤੇ ਹਮਲਾ ਕਰਨ ਵਾਲੇ ਗਰੋਹ ਦੇ 4 ਮੈਂਬਰਾਂ ਨੂੰ ਗਿੱਦੜਬਾਹਾ ਪੁਲਿਸ ਅਤੇ ਪੰਜਾਬ ਪੁਲਿਸ ਦੇ ਓਸੀਸੀ ਯੂਨਿਟ ਨੇ ਸਾਂਝੇ ਅਪਰੇਸ਼ਨ ਦੌਰਾਨ ਗ੍ਰਿਫਤਾਰ ਕਰ ਲਿਆ। ਪੁਲਿਸ ਇੰਸਪੈਕਟਰ ਪਰਮਜੀਤ ਸਿੰਘ ਨੇ ਦੱਸਿਆ ਕਿ ਕਾਜ਼ਮ ਤੇ ਤਵੀਜਲ ਵਾਸੀ ਸਹਾਰਨਪੁਰ ਅਤੇ ਚਾਹਤ ਤੇ ਰਾਹੁਲ ਵਾਸੀ ਕਾਨਪੁਰ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਵੱਡਾ ਗਰੋਹ ਬਣਾਇਆ ਸੀ। ਇਸ ਗਿਰੋਹ ਵਲੋਂ 25 – 26 ਫਰਵਰੀ ਦੀ ਅੱਧੀ ਰਾਤ ਨੂੰ ਪਿੰਡ ਹੁਸਨਰ ਥਾਣਾ ਗਿੱਦੜਬਾਹਾ ਵਿਖੇ ਵੀ ਅਜਿਹੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ, ਜਿਸ ਵਿੱਚ ਇਕ ਔਰਤ ਗੰਭੀਰ ਜ਼ਖ਼ਮੀ ਹੋਈ ਸੀ। ਇਸ ਤੋਂ ਇਲਾਵਾ ਇਨ੍ਹਾਂ ਲੁਟੇਰਿਆਂ ਨੇ 19-20 ਅਗਸਤ ਦੀ ਰਾਤ ਨੂੰ ਪਿੰਡ ਬਰਿਆਲ ਸ਼ਾਹਪੁਰ ਕੰਡੀ ਦੇ ਲਿੰਕ ਰੋਡ ‘ਤੇ ਸੁਰੇਸ਼ ਰੈਣਾ ਦੇ ਰਿਸ਼ਤੇਵਾਰਾਂ ਦੇ ਘਰ ਵਿੱਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ, ਜਿਸ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਸੀ।
Check Also
ਫਰੀਦਕੋਟ ਦਾ ਡੀਐਸਪੀ ਰਾਜਨਪਾਲ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਗਿ੍ਰਫਤਾਰ
ਭਿ੍ਰਸ਼ਟਾਚਾਰ ਖਿਲਾਫ ਸਿਫਰ ਟਾਲਰੈਂਸ ਨੀਤੀ ਤਹਿਤ ਹੋਵੇਗੀ ਜਾਂਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ …